22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬੀ.ਬੀ.ਐਮ.ਬੀ. ਡੀ.ਏ.ਵੀ. ਸਕੂਲ ਤਲਵਾੜਾ ਦੇ ਨਿੱਜੀਕਰਨ ਵਿਰੁੱਧ ਡਾ. ਰਾਜ ਕੁਮਾਰ ਵਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੋਂ ਸੰਸਦ ਮੈਂਬਰ (ਐਮ.ਪੀ.) ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਕੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਅਧੀਨ ਚੱਲ ਰਹੇ ਡੀ.ਏ.ਵੀ. ਪਬਲਿਕ ਸਕੂਲ, ਤਲਵਾੜਾ ਨੂੰ ਨਿੱਜੀ ਸਿੱਖਿਆ ਸੰਸਥਾਵਾਂ ਦੇ ਹਵਾਲੇ ਕਰਨ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ ਹੈ | ਡਾ. ਚੱਬੇਵਾਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਕੂਲ ਵਿਚ ਪੜ੍ਹ ਰਹੇ ਲਗਭਗ 1200 ਵਿਦਿਆਰਥੀਆਂ ਦਾ ਭਵਿੱਖ ਅਨਿਸ਼ਚਿਤ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਸਕੂਲ ਪਿਛਲੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਨੂੰ ਸਸਤੀ ਅਤੇ ਉੱਚ-ਮਿਆਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ | ਖ਼ਾਸ ਕਰਕੇ ਉਨ੍ਹਾਂ ਪਰਿਵਾਰਾਂ ਦੇ ਬੱਚੇ ਇੱਥੇ ਪੜ੍ਹ ਰਹੇ ਹਨ ਜਿਨ੍ਹਾਂ ਨੇ ਪੋਂਗ ਡੈਮ ਦੀ ਤਾਮੀਰ ਦੌਰਾਨ ਆਪਣੀ ਜ਼ਮੀਨ, ਘਰ ਅਤੇ ਰੋਜ਼ਗਾਰ ਦੀ ਕੁਰਬਾਨੀ ਦਿੱਤੀ ਸੀ | ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਇੱਕ ਸ਼ਾਨਦਾਰ ਅਕਾਦਮਿਕ ਵਿਰਾਸਤ ਰਹੀ ਹੈ ਅਤੇ ਇੱਥੋਂ ਪੜ੍ਹੇ ਅਨੇਕਾਂ ਵਿਦਿਆਰਥੀ ਭਾਰਤੀ ਤਕਨਾਲੋਜੀ ਸੰਸਥਾਨ (ਆਈ.ਆਈ.ਟੀ.), ਅਖਿਲ ਭਾਰਤੀ ਚਿਕਿਤਸਾ ਵਿਗਿਆਨ ਸੰਸਥਾਨ (ਏਮਜ਼), ਆਈ.ਐਸ. ਆਰ.ਓ., ਰੱਖਿਆ ਸੇਵਾਵਾਂ, ਸਿਵਲ ਏਵੀਏਸ਼ਨ ਅਤੇ ਚੰਦਰਯਾਨ ਮਿਸ਼ਨ ਵਰਗੀਆਂ ਮਹੱਤਵਪੂਰਨ ਸੰਸਥਾਵਾਂ ਵਿਚ ਦੇਸ਼ ਦੀ ਸੇਵਾ ਕਰ ਰਹੇ ਹਨ | ਡਾ. ਚੱਬੇਵਾਲ ਨੇ ਇਸ ਗੱਲ ਨੂੰ ਗੰਭੀਰ ਵਿਡੰਬਨਾ ਕਰਾਰ ਦਿੱਤਾ ਕਿ ਪੋਂਗ ਡੈਮ ਤੋਂ ਰਿਕਾਰਡ ਬਿਜਲੀ ਉਤਪਾਦਨ ਹੋਣ ਦੇ ਬਾਵਜੂਦ, ਬੀ.ਬੀ.ਐਮ.ਬੀ. ਵਲੋਂ ਇਸ ਸਕੂਲ ਨੂੰ ਵਿੱਤੀ ਬੋਝ ਦੱਸਿਆ ਜਾ ਰਿਹਾ ਹੈ | ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਕੋਲ ਮੰਗ ਰੱਖੀ ਕਿ ਸਕੂਲ ਦੀ ਮੌਜੂਦਾ ਪ੍ਰਬੰਧਕੀ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ ਅਤੇ ਨਿੱਜੀਕਰਨ ਦਾ ਫ਼ੈਸਲਾ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਸਿੱਖਿਆ ਅਧਿਕਾਰਾਂ ਅਤੇ ਤਲਵਾੜਾ ਖੇਤਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਇਕ ਸੰਵੇਦਨਸ਼ੀਲ ਅਤੇ ਦੂਰਦਰਸ਼ੀ ਫ਼ੈਸਲਾ ਲਵੇਗੀ |
Ad Position 22
No active advertisement
ਪਿਛਲੀ ਖ਼ਬਰ ਏ. ਟੀ. ਐਮ. ਕਾਰਡ ਬਦਲ ਕੇ 60 ਹਜ਼ਾਰ ਦੀ ਮਾਰੀ ਠੱਗੀ, 2 ਨੌਜਵਾਨ ਕੈਮਰੇ 'ਚ ਹੋਏ ਕੈਦ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ 3 ਦਿਨਾਂ ਮੁਕੰਮਲ ਹੜਤਾਲ ਸ਼ੁਰੂ
Ad Position 24