22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਦਸੂਹਾ ਹਲਕੇ 'ਚ ਕਾਂਗਰਸ ਦੀ ਮਜ਼ਬੂਤੀ ਲਈ ਰਣਨੀਤਿਕ ਮੀਟਿੰਗ

Ad Position 21
No active advertisement
ਅਜੀਤ ਡੈਸਕ 06-02-2026
ਦਸੂਹਾ, 5 ਫਰਵਰੀ (ਕੌਸ਼ਲ)-ਵਿਧਾਨ ਸਭਾ ਹਲਕਾ ਦਸੂਹਾ ਦੇ ਗੰਭੀਰ ਨਿਵਾਸ ਵਿਖੇ ਸੀਨੀਅਰ ਕਾਂਗਰਸੀ ਆਗੂ ਵਿਪਨ ਗੰਭੀਰ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਪਹੁੰਚ ਵਧਾਉਣ ਲਈ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ ਗਈ | ਇਸ ਮੌਕੇ ਹਾਜ਼ਰ ਆਗੂਆਂ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਦਸੂਹਾ ਹਲਕੇ ਵਿਚ ਪਾਰਟੀ ਦੀ ਜੜ੍ਹਾਂ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਸਰਗਰਮ ਟੀਮਾਂ ਬਣਾਈਆਂ ਜਾਣਗੀਆਂ | ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਘਰ-ਘਰ ਸੰਪਰਕ ਅਭਿਆਨ ਚਲਾਉਣ ਅਤੇ ਲੋਕਾਂ ਦੇ ਮੁੱਦੇ ਉਠਾਉਣ ਨੂੰ ਤਰਜੀਹ ਦੇਣ 'ਤੇ ਵੀ ਜ਼ੋਰ ਦਿੱਤਾ ਗਿਆ | ਮੀਟਿੰਗ 'ਚ ਮੁਨੀਸ਼ ਚੱਢਾ, ਭੁਪਿੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਮਿੱਠੀ ਗਿੱਲ, ਰਣਜੀਤ ਸਿੰਘ ਸੰਨੀ ਰਾਜਪੂਤ, ਮੰਗਜੀਤ ਸਿੰਘ ਗੰਬੋਵਾਲ ਸਮਾਜ ਸੇਵਕ ਜਗਦੀਸ਼ ਸਿੰਘ ਸੋਹੀ, ਯੂਥ ਆਗੂ ਅਮਨਦੀਪ ਸਿੰਘ ਘੁੰਮਣ, ਭੁਪਿੰਦਰ ਸਿੰਘ ਅਤੇ ਮੁਨੀਸ਼ ਸ਼ਰਮਾ ਕੈਂਥਾਂ ਸਮੇਤ ਕਈ ਹੋਰ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਪੀ.ਐਨ. ਕਾਲਜ 'ਚ ਵਿਸ਼ਵ ਕੈਂਸਰ ਦਿਵਸ ਜਾਗਰੂਕਤਾ ਅਭਿਆਨ ਚਲਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਬਜਟ ਨੇ ਨਿਰਾਸ਼ ਕੀਤੇ ਐਨ.ਪੀ.ਐੱਸ. ਪੀੜਤ ਕਰਮਚਾਰੀ-ਮਹਾਜਨ, ਸਤੀਸ਼
Ad Position 24