22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੰਜਾਬ ਹੋਮਗਾਰਡ ਦੇ ਜਵਾਨ ਤੋਂ ਨਸ਼ੀਲੇ ਪਦਾਰਥ, ਮੋਬਾਈਲ ਤੇ ਹੋਰ ਸਾਮਾਨ ਬਰਾਮਦ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਡਿਊਟੀ 'ਤੇ ਆਏ ਇਕ ਪੰਜਾਬ ਹੋਮਗਾਰਡ ਦੇ ਜਵਾਨ ਤੋਂ ਨਸ਼ੀਲੇ ਪਦਾਰਥ, ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜੇਲ੍ਹ 'ਚ ਤਾਇਨਾਤ ਸਹਾਇਕ ਸੁਪਰਡੈਂਟ ਜਗਵਿੰਦਰ ਕੁਮਾਰ ਨੇ ਥਾਣਾ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਪੰਜਾਬ ਹੋਮਗਾਰਡ ਦਾ ਜਵਾਨ ਬਲਵੀਰ ਸਿੰਘ ਵਾਸੀ ਪੰਡੋਰੀ ਭਾਵਾਂ 4 ਫਰਵਰੀ ਨੂੰ ਸਵੇਰੇ 6 ਵਜੇ ਆਪਣੀ ਡਿਊਟੀ ਲਈ ਆਇਆ ਸੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਦੋਂ ਜੇਲ੍ਹ ਸਟਾਫ਼ ਨੇ ਆਪਣੀ ਜਾਂਚ ਕੀਤੀ ਤਾਂ ਉਸ ਤੋਂ 852 ਖੁੱਲ੍ਹੇ ਕੈਪਸੂਲ, 5 ਗੋਲੇ ਭੰਗ (ਭਾਰ ਕਰੀਬ 45 ਗ੍ਰਾਮ), ਮੋਬਾਈਲ ਫ਼ੋਨ 6, ਚਾਰਜਰ 3, ਅਡਾਪਟਰ 5, ਡਾਟਾ ਕੇਬਲ 1, ਹੈੱਡ ਫ਼ੋਨ 10, ਰੈਪਰ ਪੇਪਰ 2, ਤੰਬਾਕੂ 484 ਗ੍ਰਾਮ, ਲਾਈਟਰ 2 ਅਤੇ 20 ਰੁਪਏ ਦੀ ਨਕਦੀ ਬਰਾਮਦ ਕੀਤੀ | ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਓਲੰਪਿਆਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਿਹਤ ਬੀਮਾ ਕਾਰਡ ਕੈਂਪ 'ਚ ਰੁਕਾਵਟ ਪੈਦਾ ਕਰਨਾ ਅਤੇ ਆਈ-ਡੀ ਬਲੋਕ ਕਰਨਾ ਬਹੁਤ ਨਿੰਦਨਯੋਗ-ਕੌਂਸਲਰ ਲੁਬਾਣਾ
Ad Position 24