ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਠੱਕਰਵਾਲ ਵਿਖੇ 25ਵਾਂ ਸਥਾਪਨਾ ਤੇ ਸ਼ੁਕਰਾਨਾ ਦਿਵਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਨਗਰ ਨਿਵਾਸੀ ਸੰਗਤਾਂ,ਗ੍ਰਾਮ ਪੰਚਾਇਤ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਜੀ ਦੇ ਭੋਗ ਪਾਏ ਗਏ , ਉਪਰੰਤ ਭਾਈ ਸਰਬਜੀਤ ਸਿੰਘ ਪਾਰਸ ਦੇ ਜਥੇ ਨੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ 'ਚ ਸੰਤ ਬਾਬਾ ਸਰਵਣ ਸਿੰਘ ਜੱਬੜ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੁਰਾਹੇ ਪੈ ਰਹੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਧਰਮ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੋਰਨਾਂ ਅਲਾਮਤਾਂ ਨੂੰ ਛੱਡ ਕੇ ਸ਼ਬਦ ਗੁਰੂ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ | ਇਸ ਮੌਕੇ ਪ੍ਰਧਾਨ ਰਘਵੀਰ ਸਿੰਘ ਖਹਿਰਾ, ਕੈਪਟਨ ਗਿਆਨ ਸਿੰਘ, ਮਾ. ਸਰਬਜੀਤ ਸਿੰਘ ਮੰਝ, ਡਾ. ਪਰਮਜੀਤ ਸਿੰਘ, ਸਰਪੰਚ ਜਸਵਿੰਦਰ ਸਿੰਘ, ਹਰੀ ਸਿੰਘ ਜਸਵਾਲ, ਧਰਮਿੰਦਰ ਸਿੰਘ ਮੰਝ ਸਮੇਤ ਸੰਗਤਾਂ ਹਾਜ਼ਰ ਸਨ |