22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਵਿਖੇ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਤੇ ਜਥੇਦਾਰ ਬਾਬਾ ਗੁਰਮੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਸੰਤ ਬਾਬਾ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ 25 ਰੋਜ਼ਾ ਧਾਰਮਿਕ ਜੋੜ ਮੇਲਾ ਸੇਵਾ ਤੇ ਸਿਮਰਨ ਦਾ ਸੰਦੇਸ਼ ਦਿੰਦਿਆਂ ਸਮਾਪਤ ਹੋ ਗਿਆ | ਜੋੜ ਮੇਲੇ ਦੌਰਾਨ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਇੰਦਰ ਦਾਸ ਮੇਹਗੋਵਾਲ, ਬਾਬਾ ਗੁਰਚਰਨ ਸਿੰਘ ਬੱਡੋਂ, ਬਾਬਾ ਗੁਰਦੇਵ ਸਿੰਘ ਬਨੂੜ, ਬਾਬਾ ਕਸ਼ਮੀਰ ਸਿੰਘ ਦੁਸਾਂਝ, ਜਥੇਦਾਰ ਬਾਬਾ ਰਾਜਾ ਰਾਜ ਸਿੰਘ ਅਰਬਾਂ ਖਰਬਾਂ, ਬਾਬਾ ਦਲੇਰ ਸਿੰਘ, ਬਾਬਾ ਬੀਰ ਸਿੰਘ ਅੰਮਿ੍ਤਸਰ, ਬਾਬਾ ਹਰਜਿੰਦਰ ਸਿੰਘ ਸਪਰੋੜ, ਬਾਬਾ ਮੇਜਰ ਸਿੰਘ ਸਾਹਨੇਵਾਲ, ਬਾਬਾ ਹਰਦੇਵ ਸਿੰਘ ਝਬਾਲ, ਬਾਬਾ ਜਸਪਾਲ ਸਿੰਘ ਨੈਕੀ ਵਾਲੇ, ਬਾਬਾ ਸਤਨਾਮ ਸਿੰਘ ਛੱਜਲਵਿੱਡੀ, ਬਾਬਾ ਸੁੱਖਾ ਸਿੰਘ ਪੀਰ ਬਾਲੇ ਵਾਲੇ, ਬਾਬਾ ਪਰਮੇਸ਼ਰ ਸਿੰਘ ਭੋਗਪੁਰ ਵਾਲੇ, ਬਾਬਾ ਸਰਵਣ ਸਿੰਘ ਜੱਬੜ ਵਾਲੇ, ਬਾਬਾ ਮੰਗਾ ਸਿੰਘ ਧਰਮਕੋਟ, ਬਾਬਾ ਗੁਰਦੇਵ ਸਿੰਘ ਬਨੂੰੜ, ਬਾਬਾ ਬਲਰਾਜ ਸਿੰਘ ਜਿਆਣ, ਬੀਬੀ ਜਸਪ੍ਰੀਤ ਕੌਰ ਬੁੰਗੇ ਵਾਲੇ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਗੁਰਦਿਆਲ ਸਿੰਘ ਕੰਗਰੋੜ ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ | ਜੋੜ ਮੇਲੇ ਦੇ ਆਖਰੀ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਅਤੇ ਨਾਮ ਸਿਮਰਨ ਜਾਪ ਦੇ ਭੋਗ ਪਾਏ ਗਏ, ਉਪਰੰਤ ਬਾਬਾ ਨਰਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ, ਕਵੀਸ਼ਰ ਭਾਈ ਸੁਖਵੀਰ ਸਿੰਘ ਮੜ੍ਹੀਆਂ ਵਾਲੇ, ਢਾਡੀ ਬੀਬੀ ਦਲੇਰ ਕੌਰ, ਭਾਈ ਰਾਮ ਸਿੰਘ, ਭਾਈ ਬੀਰ ਜਤਿੰਦਰ ਸਿੰਘ ਮਲਕਪੁਰ, ਭਾਈ ਰਣਜੋਧ ਸਿੰਘ ਨਡਾਲੋਂ, ਭਾਈ ਸੁਖਦੇਵ ਸਿੰਘ ਨਡਾਲੋਂ ਤੇ ਸੰਤਾਂ- ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ, ਢਾਡੀ ਵਾਰਾਂ ਤੇ ਕਵੀਸ਼ਰੀ ਵਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਮੰਚ ਸੰਚਾਲਣ ਦੀ ਸੇਵਾ ਬਾਬਾ ਜਰਨੈਲ ਸਿੰਘ ਨਡਾਲੋਂ ਤੇ ਜਥੇਦਾਰ ਇਕਬਾਲ ਸਿੰਘ ਖੇੜਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਅਮਰਜੀਤ ਸਿੰਘ ਖ਼ਾਲਸਾ ਜਾਂਗਲੀਆਣਾ, ਲਖਵਿੰਦਰ ਸਿੰਘ ਬਿੰਦਾ, ਜਸਵੀਰ ਸਿੰਘ ਭੱਟੀ. ਮਨਜੀਤ ਸਿੰਘ, ਧਰਮਿੰਦਰ ਸਿੰਘ ਸੋਨੂੰ, ਲਵਲੀਨ ਸਿੰਘ ਨਰੂੜ, ਸੁਖਦੇਵ ਸਿੰਘ ਬੱਬੂ ਨਰੂੜ, ਦਲਵੀਰ ਸਿੰਘ ਭੱਟੀ, ਸਰਵਿੰਦਰ ਸਿੰਘ ਠੀਂਡਾ, ਮਾ. ਇਕਬਾਲ ਸਿੰਘ ਅਜਨੋਹਾ, ਕਿਰਪਾਲ ਸਿੰਘ ਪਾਲਾ ਅਜਨੋਹਾ, ਕੁਲਦੀਪ ਸਿੰਘ ਨਡਾਲੋਂ, ਬਲਜਿੰਦਰ ਸਿੰਘ ਪੰਜੌੜ, ਸੁਖਵਿੰਦਰ ਸਿੰਘ ਲੱਡੂ ਟੋਡਰਪੁਰ, ਅਮਰਜੀਤ ਸਿੰਘ ਅਮਰੀਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰਿਆ ਸਮਾਜ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦਸੂਹਾ ਦਾ ਗਠਨ, ਵਿਜੇ ਕੁਮਾਰ ਬੱਸੀ ਬਣੇ ਪ੍ਰਧਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਠੱਕਰਵਾਲ ਦੇ 25ਵੇਂ ਸਥਾਪਨਾ ਦਿਵਸ ਮੌਕੇ ਸਮਾਗਮ
Ad Position 24