ਦਸੂਹਾ, 5 ਫਰਵਰੀ (ਕੌਸ਼ਲ)-ਆਰਿਆ ਸਮਾਜ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦਸੂਹਾ ਦਾ ਗਠਨ ਆਰਿਆ ਸਮਾਜ ਦਸੂਹਾ ਦੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਕੀਤਾ ਗਿਆ | ਇਸ ਦੌਰਾਨ ਸਮਾਜਿਕ ਤੇ ਸਿੱਖਿਆ ਸੇਵਾ ਨੂੰ ਨਵੀਂ ਦਿਸ਼ਾ ਦੇਣ ਦੇ ਮਕਸਦ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿਚ ਸਾਰੇ ਮੈਂਬਰਾਂ ਨੇ ਜੋਸ਼ ਅਤੇ ਏਕਤਾ ਦਾ ਪ੍ਰਦਰਸ਼ਨ ਕੀਤਾ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਸ਼ਹੂਰ ਕਾਨੂੰਨਵੇਤਾ ਵਿਜੇ ਕੁਮਾਰ ਬੱਸੀ ਐਡਵੋਕੇਟ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਜ਼ਿਕਰਯੋਗ ਹੈ ਕਿ ਉਹ ਪਹਿਲਾਂ ਵੀ ਆਰਿਆ ਸਮਾਜ ਦਸੂਹਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਚ ਮੈਨੇਜਰ ਦੇ ਪਦ 'ਤੇ ਆਪਣੀਆਂ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ | ਆਪਣੇ ਸੰਬੋਧਨ ਦੌਰਾਨ ਵਿਜੇ ਕੁਮਾਰ ਬੱਸੀ ਨੇ ਕਿਹਾ ਕਿ ਸੁਸਾਇਟੀ ਦੇ ਅਧੀਨ ਚੱਲ ਰਹੀਆਂ ਸਭ ਸੰਸਥਾਵਾਂ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਉਣ ਲਈ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ |