22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬੀ.ਐੱਨ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-02-2026
ਅੱਡਾ ਸਰਾਂ, 5 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀ.ਐੱਨ.ਡੀ. ਸਕੂਲ, ਕੰਧਾਲਾ ਜੱਟਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਜੈ ਕਿ੍ਸ਼ਨ ਮਹਿਤਾ ਦੀ ਅਗਵਾਈ ਹੇਠ ਵਾਹਿਗੁਰੂ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ ਗਾਇਨ ਨਾਲ ਆਰੰਭ ਹੋਇਆ | ਪ੍ਰਬੰਧਕ ਇੰਜ. ਅਨਿਲ ਮਹਿਤਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕੀਤਾ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਭਵਿੱਖ ਲਈ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਦੀਆਂ ਭਵਿੱਖ ਲਈ ਉਲੀਕੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ | ਇਸ ਉਪਰੰਤ ਸਮਾਗਮ 'ਚ ਮੁੱਖ ਮਹਿਮਾਨ ਬੀਬੀ ਸੁਰਿੰਦਰ ਕੌਰ, ਨੀਸ਼ਾ ਸ਼ਰਮਾ, ਸੰਜੀਵ ਕੁਮਾਰ, ਸਿੱਧੂ ਅਤੇ ਪਿ੍ੰਸੀਪਲ ਮਹਿਤਾ ਤੇ ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਸੈਸ਼ਨ 2024-25 ਦੌਰਾਨ ਵਿੱਦਿਆ ਅਤੇ ਖੇਡਾਂ ਦੇ ਖੇਤਰ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਟਰਾਫ਼ੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ | ਨੈਸ਼ਨਲ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ, 15 ਅਗਸਤ ਅਤੇ 26 ਜਨਵਰੀ ਦੇ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਐਨ.ਸੀ .ਸੀ. ਕੈਡਿਟਾਂ ਨੂੰ ਵੀ ਇਸ ਮੌਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ, ਮਾਤਾ-ਪਿਤਾ ਅਤੇ ਆਪਣੇ ਤੋਂ ਵੱਡਿਆਂ ਪ੍ਰਤੀ ਆਦਰ-ਸਤਿਕਾਰ ਅਤੇ ਛੋਟਿਆਂ ਨਾਲ ਪਿਆਰ ਰੱਖਣ ਦੀ ਸਿੱਖਿਆ ਦਿੱਤੀ ਅਤੇ ਵਿਦਿਆ ਪ੍ਰਾਪਤੀ ਤੋਂ ਬਾਅਦ ਪਰਿਵਾਰ, ਸਮਾਜ ਅਤੇ ਦੇਸ਼ ਸੇਵਾ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਪ੍ਰੋਗਰਾਮ ਦੇ ਅਖੀਰ ਵਿਚ ਬੱਚਿਆਂ ਨੇ ਗਿੱਧਾ, ਭੰਗੜਾ, ਡਾਂਸ, ਸਕਿੱਟ ਅਤੇ ਦੇਸ਼ ਭਗਤੀ ਸਬੰਧੀ ਕੋਰੀਓਗ੍ਰਾਫੀ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰਬੰਧਕ ਅਨਿਲ ਕੁਮਾਰ ਮਹਿਤਾ ਨੇ ਆਏ ਹੋਏ ਮਹਿਮਾਨਾਂ, ਮਾਤਾ ਪਿਤਾ ਅਤੇ ਅਧਿਆਪਕ ਸਾਥੀਆਂ ਦਾ ਅਤੇ ਵਿਸ਼ੇਸ਼ ਤੌਰ ਤੇ ਪਿਆਰੇ-ਪਿਆਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਅਮਿਤ ਕੁਮਾਰ, ਗੁਰਮੇਲ ਸਿੰਘ, ਰੁਕਸਾਨਾ, ਦੀਕਸ਼ਾ, ਗੁਰਪ੍ਰੀਤ ਜੌੜਾ, ਰਾਜਵਿੰਦਰ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਅਮਨਜੀਤ, ਸਵਾਤੀ, ਮੋਨਿਕਾ, ਅੰਜਲੀ ਸ਼ਰਮਾ, ਮਨਪ੍ਰੀਤ ਕੌਰ, ਤਰਸੇਮ ਕੌਰ, ਬਲਜੀਤ ਕੌਰ, ਸਰੋਜ ਬਾਲਾ, ਸਰਬਜੀਤ ਕੌਰ, ਨਰਿੰਦਰ ਕੌਰ, ਸੰਦੀਪ ਕੌਰ, ਵੰਦਨਾ, ਸੁਨੀਤਾ ਦੇਵੀ, ਜਤਿੰਦਰ ਸਿੰਘ, ਜਾਨਵੀਰ, ਮਨੀਸ਼ਾ, ਮਨਿੰਦਰ ਕੌਰ, ਗੁਰਦੀਪ ਸਿੰਘ, ਇਕਬਾਲ ਸਿੰਘ, ਹਰਦੀਪ ਸਿੰਘ, ਮੋਹਿਤ ਕੁਮਾਰ, ਮਨਜੋਤ ਸਿੰਘ, ਜਸਵੀਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਕੁੱਟਿਆ ਅਗਲੀ ਖ਼ਬਰ ਆਰਿਆ ਸਮਾਜ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦਸੂਹਾ ਦਾ ਗਠਨ, ਵਿਜੇ ਕੁਮਾਰ ਬੱਸੀ ਬਣੇ ਪ੍ਰਧਾਨ
Ad Position 24