22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬੇਟ ਇਲਾਕੇ 'ਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹੈ-ਵਿਧਾਇਕ ਘੁੰਮਣ

Ad Position 21
No active advertisement
ਅਜੀਤ ਡੈਸਕ 06-02-2026
ਦਸੂਹਾ, 5 ਫਰਵਰੀ (ਭੁੱਲਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਟ ਇਲਾਕੇ ਵਿਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ | ਇਸ ਸੰਬੰਧੀ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਬੇਟ ਇਲਾਕੇ ਦੇ 'ਆਪ' ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਟ ਹਲਕੇ ਵਿਚ ਕੋਈ ਵੀ ਸੜਕ ਬਣਨ ਤੋਂ ਬਿਨਾਂ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਬੇਟ ਹਲਕੇ ਦੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਬੇਟ ਹਲਕੇ ਵਿਚ ਜਿੱਥੇ ਸੜਕਾਂ ਨਵੀਆਂ ਜਾ ਰਹੀਆਂ ਹਨ ਉੱਥੇ ਹੀ ਪਿੰਡਾਂ ਵਿਚ ਖੇਡ ਪਾਰਕ ਵੀ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਜਿਸ ਸਦਕਾ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ | ਇਸ ਮੌਕੇ ਵਿਧਾਇਕ ਘੁੰਮਣ ਦਾ ਸਨਮਾਨ ਵੀ ਕੀਤਾ ਗਿਆ | ਇਸ ਸਮੇਂ ਚੇਅਰਮੈਨ ਕੇ.ਪੀ. ਸੰਧੂ, ਬਲਦੇਵ ਸਿੰਘ ਬੁੱਧੋਬਰਕਤ, ਗੁਰਪ੍ਰੀਤ ਸਿੰਘ ਸੰਧੂ, ਜਸਵਿੰਦਰ ਸਿੰਘ ਸੰਧੂ, ਸ਼ੇਰਪ੍ਰਤਾਪ ਸਿੰਘ ਚੀਮਾਂ, ਸਰਪੰਚ ਬੇਗਪੁਰ ਹਰਭਜਨ ਕੌਰ, ਤਜਿੰਦਰ ਸਿੰਘ ਚੀਮਾ ਸਰਪੰਚ, ਲੰਬੜਦਾਰ ਹਰਪ੍ਰੀਤ ਸਿੰਘ ਹਮਜਾ, ਜਤਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਪੰਮਾ ਸੈਦੋਵਾਲ, ਹਰਬੰਸ ਸਿੰਘ, ਮਨਜੀਤ ਸਿੰਘ, ਦਿਲਬਾਗ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਸੁਖਰਾਜ ਸਿੰਘ, ਹਰਜੀਤ ਸਿੰਘ, ਨਿਸ਼ਾਨ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਨਾਕਾਮ ਹੋਈ-ਲਾਲੀ ਬਾਜਵਾ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਕੁੱਟਿਆ
Ad Position 24