22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਿਕਰਮ ਸਿੰਘ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਨਾਕਾਮ ਹੋਈ-ਲਾਲੀ ਬਾਜਵਾ

Ad Position 21
No active advertisement
ਅਜੀਤ ਡੈਸਕ 06-02-2026
ਹੁਸ਼ਿਆਰਪੁਰ, 5 ਫਰਵਰੀ (ਬਲਜਿੰਦਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਬੰਦ ਕਰਨ ਦੀ ਸਾਜ਼ਿਸ਼ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ੁਸ਼ੀ 'ਚ ਲੱਡੂ ਵੰਡਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਿਕਰਮ ਸਿੰਘ ਮਜੀਠੀਆ ਵਲੋਂ ਸੂਬੇ ਦੀ 'ਆਪ' ਸਰਕਾਰ ਦੀਆਂ ਗਲਤ ਨੀਤੀਆਂ ਨੂੰ ਜਿੱਥੇ ਲੋਕਾਂ ਦੀ ਕਚਹਿਰੀ 'ਚ ਰੱਖਿਆ ਗਿਆ, ਉੱਥੇ ਹੀ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਵਾਅਦਾ-ਿਖ਼ਲਾਫ਼ੀ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ, ਜਿਸ ਤੋਂ ਘਬਰਾਈ ਹੋਈ 'ਆਪ' ਸਰਕਾਰ ਵਲੋਂ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਭੇਜਿਆ ਗਿਆ, ਪ੍ਰੰਤੂ ਸੱਤ ਮਹੀਨਿਆਂ ਦੌਰਾਨ ਸਰਕਾਰ ਕੋਈ ਵੀ ਸਬੂਤ ਜੁਟਾਉਣ ਵਿਚ ਨਾਕਾਮ ਰਹੀ, ਜਿਸ ਕਾਰਨ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਬਹੁਤ ਹੀ ਤਕੜੇ ਤਰੀਕੇ ਨਾਲ ਵਾਪਸੀ ਕਰ ਰਿਹਾ ਹੈ, ਕਿਉਂਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ | ਇਸ ਮੌਕੇ ਰਾਣਾ ਰਣਵੀਰ ਸਿੰਘ, ਸੁਖਜਿੰਦਰ ਸਿੰਘ ਅÏਜਲਾ ਪ੍ਰਧਾਨ ਦੋਆਬਾ ਸੋਈ, ਬਲਰਾਜ ਸਿੰਘ ਚੌਹਾਨ, ਰਣਧੀਰ ਸਿੰਘ ਭਾਰਜ, ਅਜਮੇਰ ਸਿੰਘ ਸਹੋਤਾ, ਜਪਿੰਦਰ ਅਟਵਾਲ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਰਵਿੰਦਰਪਾਲ ਸਿੰਘ ਮਿੰਟੂ, ਸਤਵਿੰਦਰ ਸਿੰਘ ਆਹਲੂਵਾਲੀਆ, ਕੁਲਦੀਪ ਸਿੰਘ ਢੱਡੇ, ਸੁਖਵਿੰਦਰ ਸੁੱਖੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਅੰਦਰ ਬੱਚਿਆਂ ਦੇ ਗੁੰਮ ਹੋਣ ਸੰਬੰਧੀ ਐਨ.ਸੀ.ਆਰ.ਬੀ. ਦਾ ਡਾਟਾ ਰੌਂਗਟੇ ਖੜ੍ਹੇ ਕਰਨ ਵਾਲਾ-ਧੀਮਾਨ ਅਗਲੀ ਖ਼ਬਰ ਬੇਟ ਇਲਾਕੇ 'ਚ ਨਵੀਆਂ ਸੜਕਾਂ ਦਾ ਜਾਲ ਵਿਛਾਇਆ ਜਾ ਰਿਹੈ-ਵਿਧਾਇਕ ਘੁੰਮਣ
Ad Position 24