ਟਾਂਡਾ ਉੜਮੁੜ, 21 ਫਰਵਰੀ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨੌਜਵਾਨ ਸਰਪੰਚ ਅਤੇ ਸਮਾਜ ਸੇਵਕ ਸੰਦੀਪ ਸਿੰਘ ਸੰਨ੍ਹੀ ਪਿੰਡ ਗਾਲੜੀਆਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਸਰਪੰਚ ਸੰਦੀਪ ਸਿੰਘ ਸਨੀ ਦਾ ਲੱਖੀ ਪਲਾਜ਼ਾ ਟਾਂਡਾ ਉੜਮੁੜ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਮੌਕੇ ਲੱਖੀ ਗਿਲਜੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾਇਰਾ ਦਿਨੋਂ ਦਿਨ ਵੱਡਾ ਹੋ ਰਿਹਾ ਹੈ ਅਤੇ ਹਰ ਰੋਜ਼ ਲੋਕ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਵਲੋਂ ਨਵਾਂ ਇਤਿਹਾਸ ਸਿਰਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਕਿਰਪਾਲ ਸਿੰਘ ਗੇਰਾ, ਈਸ਼ਰ ਸਿੰਘ ਮੰਝਪੁਰ, ਸੰਦੀਪ ਸਿੰਘ ਸੀਕਰੀ, ਲਖਵਿੰਦਰ ਸਿੰਘ ਟਿੰਮੀ, ਅੰਮਿ੍ਤਪਾਲ ਸਿੰਘ ਮੰਝਪੁਰ, ਗੁਰਦਿਆਲ ਸਿੰਘ, ਸਰਬਜੀਤ ਸਿੰਘ ਮੋਮੀ, ਸੁਖ ਚੈਨ ਸਿੰਘ ਬੇਲਾ ਸਰਿਆਣਾ, ਫਤਿਹ ਸਿੰਘ ਆਦਿ ਤੋਂ ਇਲਾਵਾ ਹੋਰ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ |