22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਸ਼ਾ ਤਸਕਰ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-02-2026
ਟਾਂਡਾ ਉੜਮੁੜ, 21 ਫਰਵਰੀ (ਦੀਪਕ ਬਹਿਲ)-ਟਾਂਡਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਾਲਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਿਸ ਦੇ ਮੁੱਖ ਸਿਪਾਹੀ ਵਿਕਾਸ ਮਹਿਤਾ ਦੀ ਟੀਮ ਵਲੋਂ ਹਰਸੀ ਪਿੰਡ ਸਰਵਿਸ ਰੋਡ ਨਜ਼ਦੀਕ ਪੈਦਲ ਆਉਂਦੇ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਬੂਟਾ ਸਿੰਘ ਮੱਲ੍ਹੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮਲੀਆਂ ਥਾਣਾ ਜੰਡਿਆਲਾ ਗੁਰੂ ਅੰਮਿ੍ਤਸਰ ਵਜੋਂ ਹੋਈ ਹੈ ਅਤੇ ਉਸ ਕੋਲੋਂ ਟਾਂਡਾ ਪੁਲਿਸ ਨੇ 1 ਕਿੱਲੋ ਅਫ਼ੀਮ ਬਰਾਮਦ ਕਰਦੇ ਹੋਏ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਟਾਂਡਾ ਨੇ ਹੋਰ ਦੱਸਿਆ ਕਿ ਉਕਤ ਵਿਅਕਤੀ ਦੀ ਸਪਲਾਈ ਲੈਣ ਦਾ ਪਤਾ ਲਗਾਉਣ ਲਈ ਟਾਂਡਾ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਾਬਕਾ ਵਿਧਾਇਕ ਆਦੀਆ ਨੇ ਚੁੱਕੇ ਪ੍ਰਸ਼ਾਸਨ 'ਤੇ ਸਵਾਲ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24