22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਾਬਕਾ ਵਿਧਾਇਕ ਆਦੀਆ ਨੇ ਚੁੱਕੇ ਪ੍ਰਸ਼ਾਸਨ 'ਤੇ ਸਵਾਲ

Ad Position 21
No active advertisement
ਅਜੀਤ ਡੈਸਕ 22-02-2026
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼ਾਮਚੁਰਾਸੀ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਨਾਲ ਨਵਦੀਪ ਰੈਹਲ |


ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ 'ਚ ਅਨੇਕਾਂ ਜਗ੍ਹਾ 'ਤੇ ਸ਼ਰੇਆਮ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਪਰੰਤੂ ਇਸ ਦੇ ਬਾਵਜੂਦ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੋਇਆ ਹੈ | ਇਹ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਆਦੀਆ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁੱਝ ਅਜਿਹੀਆਂ ਵੀਡੀਓ ਵਾਇਰਲ ਹੋ ਗਈਆਂ ਹਨ ਜਿਨ੍ਹਾਂ ਤੋਂ ਸਪਸ਼ਟ ਪਤਾ ਚੱਲਦਾ ਹੈ ਕਿ ਹਲਕੇ 'ਚ ਸ਼ਰੇਆਮ ਕਾਨੂੰਨ ਦਾ ਉਲੰਘਣ ਕਰਕੇ ਨਾਜਾਇਜ਼ ਤੌਰ 'ਤੇ ਮਾਈਨਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਕੁੱਝ ਵਿਅਕਤੀ ਜੋ ਖ਼ੁਦ ਨੂੰ ਠੇਕੇਦਾਰ ਦੱਸਦੇ ਹਨ ਮਾਈਨਿੰਗ ਗਤੀਵਿਧੀਆਂ ਨੂੰ ਜਾਇਜ਼ ਦੱਸ ਕੇ ਕਰੈਸ਼ਰ ਚਲਾਉਣ ਦਾ ਹਵਾਲਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਇਹ ਮਾਈਨਿੰਗ ਕਾਨੂੰਨੀ ਤੌਰ 'ਤੇ ਜਾਇਜ਼ ਹੈ ਤਾਂ ਸੰਬੰਧਿਤ ਅਧਿਕਾਰੀ ਤੇ ਵਿਧਾਇਕ ਲੋਕਾਂ ਸਾਹਮਣੇ ਆ ਕੇ ਇਸ ਨੰੂ ਸਪਸ਼ਟ ਕਰਨ | ਆਦੀਆ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਚੁੱਕਦੇ ਆ ਰਹੇ ਹਨ ਪਰੰਤੂ ਉਨ੍ਹਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਨਾ ਤਾਂ ਦੂਰ ਸਗੋਂ ਵਿਭਾਗ ਅਤੇ ਪੁਲਿਸ ਦੇ ਅਧਿਕਾਰੀ ਉਨ੍ਹਾਂ ਦੇ ਫ਼ੋਨ ਦਾ ਜਵਾਬ ਵੀ ਨਹੀਂ ਦੇ ਰਹੇ | ਇਸ ਮੌਕੇ ਆਦੀਆ ਨੇ ਸੂਬੇ 'ਤੇ ਵਿਗੜਦੀ ਹੋਈ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਇਕ ਦਿਖਾਵਾ ਹੈ | ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਨਵਦੀਪ ਰੈਹਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹਾਇਕ ਸਿਖਲਾਈ ਕੇਂਦਰ ਬੀ.ਐਸ.ਐਫ. 'ਚ 458 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਅਗਲੀ ਖ਼ਬਰ ਨਸ਼ਾ ਤਸਕਰ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ
Ad Position 24