23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੀਰਤਨ ਸਮਾਗਮ ਤੇ ਸਮੂਹਿਕ ਅਨੰਦ ਕਾਰਜ 8 ਮਾਰਚ ਨੂੰ

Ad Position 21
No active advertisement
ਅਜੀਤ ਡੈਸਕ 22-02-2026
ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰੂ ਜੋਤਿ ਪ੍ਰਕਾਸ਼ ਪ੍ਰਚਾਰਕ ਜਥਾ ਭਾਈ ਬਲਵਿੰਦਰ ਸਿੰਘ (ਰੰਧਾਵਾ ਬਰੋਟਾ) ਹੁਸ਼ਿਆਰਪੁਰ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 19ਵਾਂ ਕੀਰਤਨ ਸਮਾਗਮ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਸਮੂਹਿਕ ਅਨੰਦ ਕਾਰਜ 8 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਨਵ-ਵਿਆਹੀ ਜੋੜੀ ਨੂੰ ਸੰਗਤਾਂ ਵਲੋਂ ਘਰੇਲੂ ਵਰਤੋਂ ਵਾਲਾ ਸਾਮਾਨ ਵੀ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੰਮਿ੍ਤਧਾਰੀ ਜੋੜਿਆਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਵਾਸਤੇ ਟਰੇਨ ਦੀਆਂ 2 ਟਿਕਟਾਂ ਜਥੇ ਵਲੋਂ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸਰਕਾਰਾਂ ਦਾ ਪੁਤਲਾ ਫੂਕਿਆ
Ad Position 24