ਜਥੇ. ਰਣਧੀਰ ਸਿੰਘ ਖਡਿਆਲਾ ਸੈਣੀਆਂ
ਬੁੱਲ੍ਹੋਵਾਲ, 21 ਫਰਵਰੀ (ਲੁਗਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ 1 ਮਾਰਚ ਨੂੰ ਜਾਣ ਵਾਲੇ ਸਾਲਾਨਾ ਪੈਦਲ ਸੰਗ ਨੂੰ ਮੁੱਖ ਰੱਖਦਿਆਂ ਇਤਿਹਾਸਿਕ ਨਗਰ ਪਿੰਡ ਖਡਿਆਲਾ ਸੈਣੀਆਂ ਦੇ ਗੁਰਦੁਆਰਾ ਸਿੰਘ ਸਭਾ 'ਚ 28 ਫਰਵਰੀ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਜਥੇ. ਰਣਧੀਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਸਹਿਯੋਗ ਸਦਕਾ 28 ਫਰਵਰੀ ਨੂੰ ਸਵੇਰੇ 10 ਵਜੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਜਿਸ ਵਿਚ ਅੰਮਿ੍ਤ ਸੰਚਾਰ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ਪੰਜ ਪਿਆਰੇ ਸਿੰਘ ਸਾਹਿਬਾਨਾਂ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਤੇ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਮੁਫ਼ਤ ਕਕਾਰ ਦਿੱਤੇ ਜਾਣਗੇ | ਇਸ ਮੌਕੇ ਜਥੇ.ਰਣਧੀਰ ਸਿੰਘ ਨੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਅੰਮਿ੍ਤ ਸੰਚਾਰ ਦੌਰਾਨ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਦੇ ਹੋਏ ਗੁਰੂ ਵਾਲੇ ਬਣਿਆ ਜਾਵੇ |
ਖਡਿਆਲਾ ਸੈਣੀਆਂ ਵਿਖੇ ਜੋੜ ਮੇਲੇ 'ਤੇ ਅੰਮਿ੍ਤ ਸੰਚਾਰ 28 ਨੂੰ
ਅਜੀਤ ਡੈਸਕ
22-02-2026