25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰੀ ਮੁਕਾਬਲੇ 'ਚ ਜਿੱਤੇ 19 ਤਗਮੇ

Ad Position 21
No active advertisement
ਅਜੀਤ ਡੈਸਕ 22-02-2026

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਸੀ.ਡਬਲਯੂ.ਈ. ਅਕੈਡਮੀ ਕੰਗਨੀਵਾਲ (ਜਲੰਧਰ) ਵਿਖੇ ਹੋਈ ਸੂਬਾ ਪੱਧਰੀ ਪੰਜਾਬ ਸਟੇਟ ਚਿਲਡਰਨ, ਕੈਡਿਟ, ਜੂਨੀਅਰ ਅਤੇ ਸੀਨੀਅਰ ਚੈਂਪੀਅਨਸ਼ਿਪ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 19 ਤਗਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਮਾਰਿਆ ਜਾੱਨ ਨੇ ਦੱਸਿਆ ਕਿ ਚੈਂਪੀਅਨਸ਼ਿਪ 'ਚ ਵਿਦਿਆਰਥੀਆਂ ਆਰੁਸ਼, ਜਸ਼ਨ, ਲਵਸ਼ਿੰਦਰ, ਜਸਕਰਨ, ਸਮਰ, ਸਨਮੀਤ, ਮਨਵੀਰ, ਮਨਰੀਤ ਕੌਰ, ਰੋਜ਼ ਸੈਣੀ, ਰਸਮਪ੍ਰੀਤ, ਕਿ੍ਤਿਕਾ, ਕੀਰਤਦੀਪ ਨੇ 12 ਸੋਨੇ ਦੇ ਤਗਮੇ, ਨਿਸ਼ਚਲ, ਰੁਹਾਨਤ, ਅੰਮਿ੍ਤ ਕੌਰ, ਮੀਨਲ, ਗੁਰਸਿਰਤ ਕੌਰ ਨੇ 5 ਚਾਂਦੀ ਦੇ ਤਗਮੇ ਅਤੇ ਹਰਨੂਰ ਤੇ ਸਾਰਾ ਨੇ 2 ਕਾਂਸੀ ਦੇ ਤਗਮੇ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਉਨ੍ਹਾਂ ਨੂੰ ਜੀਵਨ 'ਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ | ਸਕੂਲ ਦੇ ਡਾਇਰੈਕਟਰ ਅਨੁਜ ਤੋਲਾ ਅਤੇ ਅਮਿਤ ਤੋਲਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਭਰੋਸਾ ਦਿਵਾਇਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਰਾਜ 'ਚ ਗੈਂਗਸਟਰਾਂ ਦਾ ਬੋਲਬਾਲਾ-ਗਿੱਲ ਬੇਰਕਲਾਂ ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ
Ad Position 24