20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਵਿਕਾਸ ਮੰਚ ਟਾਂਡਾ ਵਲੋਂ ਵਿਸ਼ਾਲ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 23-02-2026

ਟਾਂਡਾ ਉੜਮੁੜ, 22 ਫਰਵਰੀ (ਭਗਵਾਨ ਸਿੰਘ ਸੈਣੀ)- ਕੌਮਾਂਤਰੀ ਮਾਂ ਬੋਲੀ ਦਿਵਸ ਦੇ ਮੌਕੇ 'ਤੇ ਪੰਜਾਬੀ ਮਾਂ ਬੋਲੀ ਵਿਕਾਸ ਮੰਚ ਟਾਂਡਾ ਵੱਲੋਂ ਫ਼ਤਿਹ ਅਕੈਡਮੀ ਵਿਚ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਪ੍ਰਸਿੱਧ ਵਿਦਵਾਨਾਂ, ਅਧਿਆਪਕਾਂ, ਸਮਾਜ ਸੇਵੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਮੰਚ ਦੇ ਆਗੂਆਂ ਲਖਵਿੰਦਰ ਸਿੰਘ ਮੁਲਤਾਨੀ, ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ, ਤਜਿੰਦਰ ਸਿੰਘ ਢਿੱਲੋਂ, ਸਖਨਿੰਦਰ ਸਿੰਘ ਕਲੋਟੀ ਦੀ ਅਗਵਾਈ ਵਿਚ ਕਰਵਾਏ ਗਏ | ਸੈਮੀਨਾਰ ਦੀ ਸ਼ੁਰੂਆਤ ਪਵਿੱਤਰ ਬਾਣੀ ਦੇ ਉਚਾਰਨ ਨਾਲ ਹੋਈ | ਜਿਸ ਤੋਂ ਬਾਅਦ ਵੱਖ-ਵੱਖ ਬੁਲਾਰਿਆਂ ਪ੍ਰੋ. ਕੇ ਕਲੋਟੀ, ਪਿ੍ੰਸੀਪਲ ਪਰਮਵੀਰ ਸਿੰਘ, ਭਾਈ ਜਸਵਿੰਦਰ ਸਿੰਘ ਧੁੱਗਾ, ਕਿਸਾਨ ਆਗੂ ਅਮਰਜੀਤ ਸਿੰਘ ਰੜਾ, ਪਿ੍ੰਸੀਪਲ ਅਰਮਨਪ੍ਰੀਤ ਸਿੰਘ, ਮਾਸਟਰ ਅਵਤਾਰ ਸਿੰਘ ਮਸੀਤੀ, ਉੱਘੇ ਗੀਤਕਾਰ ਹਰਵਿੰਦਰ ਸਿੰਘ ਓਹੜਪੁਰੀ, ਢਾਡੀ ਅਤੇ ਕਬੱਡੀ ਦੇ ਕੌਮਾਂਤਰੀ ਵਕਤਾ ਸੁਖਵੀਰ ਸਿੰਘ ਚੌਹਾਨ, ਲੇਖਕ ਪਰਮਾਨੰਦ ਦਿਵੇਦੀ ਨੇ ਕੌਮਾਂਤਰੀ ਮਾਂ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਦੀ ਮਹਾਨਤਾ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਆਪੋ ਆਪਣੇ ਵਿਚਾਰ ਪੇਸ਼ ਕੀਤੇ | ਬੁਲਾਰਿਆਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਘਰਾਂ ਵਿਚ ਬੱਚਿਆਂ ਨਾਲ ਪੰਜਾਬੀ ਵਿਚ ਗੱਲਬਾਤ ਕਰਨ ਅਤੇ ਪੰਜਾਬੀ ਕਿਤਾਬਾਂ ਪੜ੍ਹਨ ਦੀ ਆਦਤ ਬਣਾਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਮਾਂ ਬੋਲੀ ਨੂੰ ਭੁੱਲ ਗਏ ਤਾਂ ਆਪਣੀ ਪਛਾਣ ਵੀ ਗੁਆ ਬੈਠਾਂਗੇ | ਇਸ ਲਈ ਹਰ ਪੰਜਾਬੀ ਦਾ ਫ਼ਰਜ਼ ਹੈ ਕਿ ਉਹ ਆਪਣੀ ਭਾਸ਼ਾ ਦੇ ਵਿਕਾਸ ਅਤੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰੇ | ਇਸ ਮੌਕੇ ਸਕੂਲਾਂ ਵਿਚ ਪੰਜਾਬੀ ਜ਼ੁਬਾਨ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਬੰਧ ਕਰਨ ਅਤੇ ਰਾਜ ਮਾਰਗਾਂ ਤੇ ਸਾਈਨ ਬੋਰਡ ਮੀਲ ਪੱਥਰਾਂ ਤੇ ਪੰਜਾਬੀ ਨੂੰ ਪ੍ਰਮੁੱਖਤਾ ਦਿਵਾਉਣ ਲਈ ਮੰਚ ਵੱਲੋਂ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ | ਜਿਸ ਦੇ ਗਠਨ ਤੋਂ ਬਾਅਦ ਸਕੂਲਾਂ ਤੱਕ ਅਤੇ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਤੱਕ ਪਹੁੰਚ ਕੀਤੀ ਜਾਵੇਗੀ | ਇਸ ਮੌਕੇ ਸਰਕਾਰੀ ਕਾਲਜ ਟਾਂਡਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਪੰਜਾਬੀ ਮਾਂ ਬੋਲੀ ਦੀ ਮਹਾਨਤਾ ਨੂੰ ਦਰਸਾਉਂਦੀ ਕਵਿਤਾ ਪੇਸ਼ ਕੀਤੀ | ਸਮਾਗਮ ਦੇ ਅੰਤ 'ਤੇ ਸਾਰਿਆਂ ਨੇ ਇੱਕਜੁੱਟ ਹੋ ਕੇ ਪੰਜਾਬੀ ਭਾਸ਼ਾ ਦੀ ਤਰੱਕੀ ਲਈ ਸੰਕਲਪ ਲਿਆ ਅਤੇ ਧੰਨਵਾਦ ਪ੍ਰਸਤਾਵ ਨਾਲ ਸੈਮੀਨਾਰ ਦੀ ਸਮਾਪਤੀ ਹੋਈ | ਇਸ ਮੌਕੇ ਰਜਿੰਦਰ ਸਿੰਘ ਮਾਰਸ਼ਲ, ਪ੍ਰੋ. ਸੈਫਾਲੀ ਵਾਲੀਆਂ, ਮਨਜੀਤ ਸਿੰਘ ਖ਼ਾਲਸਾ, ਗੁਲਸ਼ਨ ਅਰੋੜਾ, ਗੁਰਮਿੰਦਰ ਸਿੰਘ, ਕਰਨੈਲ ਸਿੰਘ ਮਾਲਵਾ, ਰਵਿੰਦਰ ਸਿੰਘ ਰਵੀ, ਪਿੰ੍ਰਸੀਪਲ ਸਾਹਿਬ ਸਿੰਘ, ਕਿਰਪਾਲ ਸਿੰਘ ਪੰਡੋਰੀ, ਰਾਜਾ ਸਿੰਘ, ਰਾਜੇਸ਼ ਤ੍ਰੇਹਨ, ਸਰਪੰਚ ਲਾਹੋਰਾ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਸੁਖਪਾਲ ਸਿੰਘ ਗੁਰਾਇਆ, ਤਰਨਜੀਤ ਸਿੰਘ, ਮਨਜੀਤ ਸਿੰਘ ਸੱਲਾ, ਮਾਸਟਰ ਲਖਵਿੰਦਰ ਸਿੰਘ ਪ੍ਰੇਮਪੁਰ, ਪ੍ਰਦੀਪ ਵਿਰਲੀ, ਹਰਵਿੰਦਰ ਸਿੰਘ, ਮਾਸਟਰ ਕੁਲਵੰਤ ਸਿੰਘ, ਸਰਪੰਚ ਗੁਰਚਰਨ ਸਿੰਘ ਡੱਡੀਆਂ, ਨਿਰਮਲ ਸਿੰਘ ਗਿਲਜੀਆਂ, ਤਜਿੰਦਰ ਸਿੰਘ ਮੂਨਕਾ, ਸ਼ਰਨਦੀਪ ਸਿੰਘ, ਇਕਬਾਲ ਸਿੰਘ, ਮਨਪ੍ਰੀਤ ਕੌਰ, ਰਾਜਵੀਰ ਕੌਰ, ਸੰਦੀਪ ਕੌਰ, ਪੂਜਾ ਸੈਣੀ, ਬਲਕਰਨ ਸਿੰਘ, ਵਿੱਕੀ ਕਲੋਟੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਜੱਲੋਵਾਲ ਖਨੂਰ 'ਚ ਕੀਰਤਨ ਦਰਬਾਰ ਅਗਲੀ ਖ਼ਬਰ ਰੈੱਡ ਕਰਾਸ ਤੇ ਡੀ. ਐੱਮ. ਸੀ. ਲੁਧਿਆਣਾ ਦੇ ਸਹਿਯੋਗ ਨਾਲ ਬੱਚਿਆਂ ਦਾ ਹੋਇਆ ਮੁਫ਼ਤ ਇਲਾਜ- ਡੀ. ਸੀ.
Ad Position 24