21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਜੱਲੋਵਾਲ ਖਨੂਰ 'ਚ ਕੀਰਤਨ ਦਰਬਾਰ

Ad Position 21
No active advertisement
ਅਜੀਤ ਡੈਸਕ 23-02-2026
ਪਿੰਡ ਜੱਲੋਵਾਲ ਖਨੂਰ 'ਚ ਕਰਵਾਏ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਵੱਖ-ਵੱਖ ਪ੍ਰਚਾਰਕ ਤੇ ਕੀਰਤਨੀ ਜਥੇ | ਤਸਵੀਰ: ਹਮਸ਼ਾਇਨ ਸਟੂਡੀਓ



ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਗੁਰੂ ਕ੍ਰਿਪਾ ਵੈੱਲਫੇਅਰ ਸੁਸਾਇਟੀ ਜੱਲੋਵਾਲ ਖਨੂਰ ਵੱਲੋਂ ਡਾਇਮੰਡ ਕਲੱਬ ਆਫ਼ ਕੈਲੇਫੋਰਨੀਆ, ਐਨ.ਆਰ. ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਦੂਸਰਾ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦੀ ਗਰਾਊਾਡ 'ਚ ਕਰਵਾਇਆ ਗਿਆ | ਸਮਾਜ ਸੇਵੀ ਦੀਦਾਰ ਸਿੰਘ, ਗੁਰਜੀਤ ਸਿੰਘ ਅਮਰੀਕਾ ਤੇ ਬਲਕਾਰ ਸਿੰਘ ਅਮਰੀਕਾ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਹੋਏ ਇਸ ਸਮਾਗਮ 'ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲੇ, ਬੀਬੀ ਦਲੇਰ ਕੌਰ ਖ਼ਾਲਸਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਇਕਬਾਲ ਸਿੰਘ ਹੁਸ਼ਿਆਰਪੁਰ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਚੱਲਦਿਆਂ ਇੱਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਖ਼ਾਸ ਤੌਰ 'ਤੇ ਐਨ.ਆਰ.ਆਈ ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਅਸਲ ਮਕਸਦ ਇਹ ਹੈ ਕਿ ਨੌਜਵਾਨਾਂ ਨੂੰ ਗੁਰਸਿੱਖੀ ਜੀਵਨ ਦੇ ਧਾਰਨੀ ਬਣਾਇਆ ਜਾਵੇ ਅਤੇ ਮਾੜੀਆਂ ਅਲਾਮਤਾਂ ਤੋਂ ਵਰਜ ਕੇ ਸ਼ਬਦ ਗੁਰੂ ਨਾਲ ਜੋੜਿਆ ਜਾਵੇ | ਇਸ ਮੌਕੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਵੈੱਲਫੇਅਰ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਬਲਵੀਰ ਸਿੰਘ ਸੇਵਕ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ, ਸੁਰਜੀਤ ਸਿੰਘ ਸਿੰਬਲੀ, ਬੰਟੀ ਠਿੰਡਾ, ਨੰਬਰਦਾਰ ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜਸਵੀਰ ਸਿੰਘ ਧੋਲਾ, ਪਰਮਜੀਤ ਸਿੰਘ ਜੱਲੋਵਾਲ, ਨਰਿੰਦਰ ਸਿੰਘ ਔਜਲਾ ਯੂ.ਐੱਸ.ਏ., ਪਿ੍ੰ. ਸਤਨਾਮ ਸਿੰਘ, ਇੰਦਰਜੀਤ ਸਿੰਘ ਸਿੱਧੂ ਯੂ.ਐੱਸ.ਏ.,ਗੁਰਦੀਪ ਸਿੰਘ ਭਾਮ ਕੈਨੇਡਾ, ਪਰਵਿੰਦਰ ਸਿੰਘ ਨਿੱਕਾ ਕੈਨੇਡਾ, ਕਰਨੈਲ ਸਿੰਘ ਯੂ.ਐਸ.ਏ., ਭਗਵੰਤ ਸਿੰਘ ਯੂ.ਐਸ.ਏ., ਸਰਬਜੀਤ ਸਿੰਘ ਬਾਜਵਾ ਯੂ.ਐਸ.ਏ., ਰਵਿੰਦਰ ਸਿੰਘ ਪਿ੍ੰਸ ਯੂ.ਐਸ.ਏ., ਜਸਵਿੰਦਰ ਸਿੰਘ ਜੰਡੀ ਯੂ.ਐਸ.ਏ., ਰਛਪਾਲ ਸਿੰਘ ਪਾਉਲਾ ਯੂ.ਐਸ.ਏ., ਕਮਲਜੀਤ ਸਿੰਘ ਭੂਪਾ, ਧਰਮਪਾਲ ਯੂ.ਐਸ.ਏ., ਮੇਜਰ ਸਿੰਘ ਲਹਿਰੀ ਯੂ.ਐਸ.ਏ., ਗੁਰਦੀਪ ਸਿੰਘ ਨਮੋਲੀਆ, ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਕਮੇਟੀ ਖਨੂਰ, ਕੈਪਟਨ ਗੁਰਦੀਪ ਸਿੰਘ, ਜਸਵੀਰ ਸਿੰਘ ਸੋਢੀ, ਸਾਬਕਾ ਸਰਪੰਚ ਮੋਹਣ ਸਿੰਘ, ਸੁਰਜੀਤ ਸਿੰਘ ਪੱਟੀ, ਚਰਨਜੀਤ ਸਿੰਘ ਲੱਡੂ, ਬਾਬਾ ਹਰਭਜਨ ਸਿੰਘ, ਗੁਰਨਾਮ ਸਿੰਘ ਜੱਲੋਵਾਲ, ਗੁਰਵਿੰਦਰ ਸਿੰਘ ਜੱਲੋਵਾਲ, ਮੋਹਨ ਸਿੰਘ ਖਨੂਰ, ਜਗਤਾਰ ਸਿੰਘ ਜੱਲੋਵਾਲ, ਜਸਪਾਲ ਸਿੰਘ ਜੱਲੋਵਾਲ, ਹਰਵਿੰਦਰ ਸਿੰਘ ਖਨੂਰ, ਮਾ. ਨਰਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਗਲਾਂ ਵਿਖੇ ਭੇਤੀ ਦੀ ਮਦਦ ਨਾਲ ਚੋਰਾਂ ਵਲੋਂ ਘਰ ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਮਾਂ ਬੋਲੀ ਵਿਕਾਸ ਮੰਚ ਟਾਂਡਾ ਵਲੋਂ ਵਿਸ਼ਾਲ ਸੈਮੀਨਾਰ ਕਰਵਾਇਆ
Ad Position 24