ਹੁਸ਼ਿਆਰਪੁਰ, 22 ਫਰਵਰੀ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਬਾਹਰੀ ਕਾਜਾਂ ਤੋਂ ਆਉਣ ਵਾਲੇ ਵਾਹਨਾਂ 'ਤੇ ਜੋ ਐਂਟਰੀ ਫੀਸ ਵਿਚ ਭਾਰੀ ਵਾਧਾ ਕੀਤਾ ਹੈ, ਉਹ ਸਰਾਸਰ ਜਨਤਾ ਨਾਲ ਧੱਕੇਸ਼ਾਹੀ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਨੇ ਹੁਣ ਨਿੱਜੀ ਕਾਰਾਂ, ਜੀਪਾਂ ਅਤੇ ਬੇਨਾਂ 'ਤੇ ਐਂਟਰੀ ਫੀਸ 70 ਰੁਪਏ ਤੋਂ ਵਧਾ ਕੇ 170 ਰੁਪਏ ਕਰਨ ਦਾ ਫੈਸਲਾ ਕੀਤਾ