22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਬਾਬਾ ਮੋਤੀ ਰਾਮ ਮਹਿਰਾ, ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ

Ad Position 21
No active advertisement
ਅਜੀਤ ਡੈਸਕ 23-02-2026
ਟਾਡਾਂ ਉੜਮੁੜ, 22 ਫਰਵਰੀ (ਭਗਵਾਨ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਟਾਂਡਾ ਵਿਖੇ ਕਰਵਾਇਆ ਗਿਆ | ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਭਾਈ ਸੁਖਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਚੌਹਾਨ ਦੇ ਢਾਡੀ ਜਥੇ ਵੱਲੋ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਅਤੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਬਾਰੇ ਵਿਸਥਾਰ ਪੂਰਵਕ ਦੱਸਿਆ | ਇਸ ਮੌਕੇ ਕਸ਼ਯਪ ਰਾਜਪੂਤ ਸਭਾ ਦੇ ਸੂਬਾ ਪ੍ਰਧਾਨ ਸਵਰਨ ਸਿੰਘ ਡੱਡੀਆਂ ਅਤੇ ਸਿਟੀ ਪ੍ਰਧਾਨ ਤਰਸੇਮ ਸਿੰਘ ਪੱਪੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੰਗਤ ਸਿੰਘ ਗਿਲਜੀਆਂ ਸਾਬਕਾ ਕੈਬਨਿਟ ਮੰਤਰੀ ਪੰਜਾਬ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਟਾਂਡਾ, ਜਵਾਹਰ ਖੁਰਾਨਾ ਸਾਬਕਾ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਹੁਸ਼ਿਆਰਪੁਰ, ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦੇਸਰਾਜ ਡੋਗਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਟਾਂਡਾ, ਡਾ. ਲਵਪ੍ਰੀਤ ਸਿੰਘ ਪਾਬਲਾ, ਡਾ. ਕੇਵਲ ਸਿੰਘ ਅਤੇ ਸਭਾ ਦੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੱਫਰ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਸ਼ੁਰੂ ਅਗਲੀ ਖ਼ਬਰ ਮੁਕਤਸਰ ਸਿਟੀ ਦਾ ਮਾਲ ਗੁਦਾਮ ਬੱਲਮਗੜ੍ਹ ਰੇਲਵੇ ਸਟੇਸ਼ਨ 'ਚ ਹੋਵੇਗਾ ਸ਼ਿਫਟ, ਕੰਮ ਸ਼ੁਰੂ
Ad Position 24