ਹੁਸ਼ਿਆਰਪੁਰ, 22 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਦੂਲਾ ਸਿੰਘ ਦੇ ਤਪ ਅਸਥਾਨ ਡੇਰਾ ਸੰਤਪੁਰੀ ਠੱਕਰਵਾਲ ਦੇ ਮੁੱਖ ਸੇਵਾਦਾਰ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਵਾਈਸ ਚੇਅਰਮੈਨ ਨਿਰਮਲਾ ਸੰਤ ਮੰਡਲ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੁਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਠੱਕਰਵਾਲ ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਤ ਮਹਾਂਪੁਰਸ਼, ਧਾਰਮਿਕ, ਸਮਾਜਿਕ ਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਸਮੇਤ ਸੰਗਤਾਂ ਨੇ ਉਨ੍ਹਾਂ ਅੰਤਿਮ ਵਿਦਾਇਗੀ ਦਿੱਤੀ | ਪੁਰਾਤਨ ਰੀਤ ਅਨੁਸਾਰ ਅੰਤਿਮ ਸਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਣ ਤੋਂ ਬਾਅਦ ਪਿੰਡ ਦੀ ਪ੍ਰਕਰਮਾ ਕਰਨ ਉਪਰੰਤ ਸਸਕਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਪੁੱਤਰ ਬਾਬਾ ਸਰਬਜੀਤ ਸਿੰਘ ਤੇ ਬਾਬਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 24 ਫਰਵਰੀ ਨੂੰ ਬਾਅਦ ਦੁਪਹਿਰ 12 ਵਜੇ ਪਾਏ ਜਾਣਗੇ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ |