22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸਾਨਾਂ 'ਤੇ ਪੁਲਿਸ ਤਸ਼ੱਦਦ ਨੇ ਅੰਗਰੇਜ਼ ਸਰਕਾਰ ਨੂੰ ਵੀ ਮਾਤ ਪਾਈ -ਸੀਕਰੀ

Ad Position 21
No active advertisement
ਅਜੀਤ ਡੈਸਕ 23-02-2026
ਸੰਦੀਪ ਸਿੰਘ ਸੀਕਰੀ |


ਹਰਿਆਣਾ, 22 ਫਰਵਰੀ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਨੂੰ ਏਨੀ ਖੁੱਲ ਦੇ ਦਿੱਤੀ ਹੈ ਕਿ ਉਹ ਹੁਣ ਘਰਾਂ ਵਿਚ ਦਾਖਿਲ ਹੋ ਕੇ ਸੰਘਰਸ਼ਸ਼ੀਲ ਲੋਕਾਂ ਉੱਤੇ ਲਾਠੀਆਂ ਮਾਰ ਸਕੇ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬੀ.ਕੇ.ਯੂ ਉਗਰਾਹਾਂ ਦੇ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕਰ ਕੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ, ਆਗੂਆਂ/ਕਾਰਕੁਨਾਂ ਦੀਆਂ ਗਿ੍ਫ਼ਤਾਰੀਆਂ ਕੀਤੇ ਜਾਣ, ਜਿਉਂਦ ਵਿਚ ਪਿੰਡ ਦੀ ਘੇਰਾਬੰਦੀ ਕਰ ਕੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਜਲਿਆਂ ਵਾਲੇ ਬਾਗ਼ ਦੀ ਯਾਦ ਦਿਵਾਉਣ, ਹੋਰ ਅਨੇਕਾਂ ਥਾਵਾਂ 'ਤੇ ਬੇਤਹਾਸ਼ਾ ਲਾਠੀਚਾਰਜ ਕਰਨ ਅਤੇ ਹੋਰ ਹਰ ਕਿਸਮ ਦਾ ਜਬਰ ਢਾਹੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਹੱਕੀ ਸੰਘਰਸ਼ ਦੀ ਹਿਮਾਇਤ ਕਰਦਿਆਂ ਗਿ੍ਫ਼ਤਾਰ ਆਗੂਆਂ, ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਏ |
Ad Position 22
No active advertisement
ਪਿਛਲੀ ਖ਼ਬਰ ਪਿੰਡ ਫਾਂਬੜਾ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਐਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਵਿਚ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ <br/>
Ad Position 24