ਹਰਿਆਣਾ, 22 ਫਰਵਰੀ (ਹਰਮੇਲ ਸਿੰਘ ਖੱਖ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਫਾਂਬੜਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦੀ ਸੁੱਖ- ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦੀਵਾਨ ਸਜਾਏ ਗਏ | ਜਿਸ ਵਿਚ ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਵਾਲੇ ਅਤੇ ਬੱਚੀਆਂ ਦੇ ਜਥੇ ਵੱਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਜੇ. ਈ. ਪ੍ਰਕਾਸ਼ ਸਿੰਘ ਨੇ ਨਿਭਾਈ | ਇਸ ਮੌਕੇ ਕਮੇਟੀ ਪ੍ਰਧਾਨ ਸਤਨਾਮ ਸਿੰਘ, ਸਰਪੰਚ ਮਨਿੰਦਰ ਸਿੰਘ ਟਿੰਮੀ ਸ਼ਾਹੀ, ਬਾਬਾ ਲਖਵਿੰਦਰ ਸਿੰਘ, ਰਾਮ ਸਿੰਘ, ਪਲਵਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ, ਕੈਪ: ਗੁਰਮੀਤ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਮਨਮੋਹਨ ਸਿੰਘ, ਸੁਲਿੰਦਰ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ, ਮਨਰੂਪ ਸਿੰਘ, ਜੈਵੀਰ ਸਿੰਘ, ਜਪਜੋਤ ਸਿੰਘ ਆਦਿ ਹਾਜ਼ਰ ਸਨ |