22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਪਿੰਡ ਸ਼ੇਰਪੁਰ ਖ਼ਾਮ ਵਿਖੇ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 23-02-2026
ਹਰਿਆਣਾ, 22 ਫਰਵਰੀ (ਹਰਮੇਲ ਸਿੰਘ ਖੱਖ)-ਕਿਸਾਨੀ ਦੇ ਵੱਖ ਵੱਖ ਮੁੱਦਿਆਂ ਉੱਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਹੁਸ਼ਿਆਰਪੁਰ) ਵੱਲੋਂ 25 ਫਰਵਰੀ ਦਿਨ ਬੁੱਧਵਾਰ ਨੂੰ ਪੰਡੋਰੀ ਮਾਇਲ ਨੇੜੇ ਦੁਸੜਕਾ ਦਾਣਾ ਮੰਡੀ ਵਿਖੇ ਕਿਸਾਨ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਪਿੰਡ ਸ਼ੇਰਪੁਰ ਖ਼ਾਮ ਵਿਖੇ ਸਤਪਾਲ ਸਿੰਘ ਡਡਿਆਣਾ ਸੂਬਾ ਕਮੇਟੀ ਮੈਂਬਰ, ਪਰਮਜੀਤ ਸਿੰਘ ਬਲਾਕ ਪ੍ਰਧਾਨ ਭੂੰਗਾ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਸਤਪਾਲ ਸਿੰਘ ਡਡਿਆਣਾ ਨੇ ਕਿਹਾ ਕੇਂਦਰ ਤੇ ਪੰਜਾਬ ਸਰਕਾਰ ਕਿਸਾਨੀ ਮਸਲੇ ਹੱਲ ਕਰਨ ਦੀ ਬਿਜਾਏ ਹੋਰ ਉਲਝਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ, ਕਿਸਾਨ, ਵਪਾਰੀ, ਮੁਲਾਜ਼ਮ, ਮਾਰੂ ਨੀਤੀਆਂ ਖ਼ਿਲਾਫ਼ 25 ਫਰਵਰੀ ਨੂੰ ਪੰਡੋਰੀ ਮਾਇਲ ਵਿਖੇ ਕਿਸਾਨ ਮਹਾਂ ਪੰਚਾਇਤ ਕੀਤੀ ਜਾ ਰਹੀ, ਜਿਸ ਵਿਚ ਹਰਮੀਤ ਸਿੰਘ ਕਾਦੀਆਂ ਸੂਬਾ ਪ੍ਰਧਾਨ ਭਾਕਿਯੂ(ਕਾਦੀਆਂ), ਪਵਿੱਤਰ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਤੇ ਹੋਰ ਉਚੇਚੇ ਤੌਰ ਉੱਤੇ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮਹਾਂ ਪੰਚਾਇਤ ਵਿਚ ਨਕਲੀ ਦੁੱਧ ਦੀ ਵਿੱਕਰੀ ਬੰਦ ਕਰਵਾਉਣ ਸਬੰਧੀ, ਗੰਨੇ ਦੀ ਬਕਾਇਆ ਰਾਸ਼ੀ ਦਿਵਾਉਣ ਸਬੰਧੀ, ਪਿੰਡ ਕੋਆਪਰੇਟਿਵ ਸੁਸਾਇਟੀਆਂ ਦੇ ਕਰਜ਼ੇ ਮਾਫ਼ ਕਰਾਉਣ ਸਬੰਧੀ, ਸੀਡ ਬਿੱਲ ਦਾ ਵਿਰੋਧ, ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਸਬੰਧੀ, ਬਿਜਲੀ ਸੋਧ ਬਿੱਲ ਲਾਗੂ ਨਾ ਕਰਾਉਣ ਸਬੰਧੀ, ਚਿੱਪ ਵਾਲੇ ਮੀਟਰ ਦਾ ਵਿਰੋਧ ਕਰਨ ਲਈ ਅਹਿਮ ਵਿਚਾਰ ਚਰਚਾ ਕੀਤੀ ਜਾਏਗੀ ਤੇ ਇਸ ਦੇ ਮਾੜੇ ਪ੍ਰਭਾਵਾਂ ਦੀ ਜਾਣਕਾਰੀ ਦਿੱਤੀ ਜਾਏਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਥੀਪਾਲ ਸਿੰਘ ਗਿੱਲ, ਬਿੱਕਰ ਸਿੰਘ ਸ਼ੇਰਪੁਰ, ਚੈਂਚਲ ਸਿੰਘ ਗਿੱਲ, ਕੇਹਰ ਸਿੰਘ, ਚਰਨਜੀਤ ਸਿੰਘ, ਰਛਪਾਲ ਸਿੰਘ, ਸਤਪਾਲ ਸਿੰਘ, ਸਤਪਾਲ ਸਿੰਘ ਡਡਿਆਣਾ ਤੇ ਹੋਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖੇ ਗਏ ਪੱਤਰਾਂ 'ਤੇ ਨਹੀਂ ਹੋਇਆ ਕੋਈ ਅਮਲ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਐਂਟਰੀ ਟੈਕਸ ਵਧਾਏ ਜਾਣ ਦਾ ਵਿਰੋਧ
Ad Position 24