23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸਰਕਲ ਪ੍ਰਧਾਨ ਬਿੱਟਾ ਤੇ ਜੁਆਇੰਟ ਸਕੱਤਰ ਐਡਵੋਕੇਟ ਅਵਤਾਰ ਸਿੰਘ ਬੋਦਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-02-2026
ਦਸੂਹਾ, 22 ਫਰਵਰੀ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸਰਕਲ ਪ੍ਰਧਾਨ ਹਰਪਾਲ ਸਿੰਘ ਬਿੱਟਾ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਐਡਵੋਕੇਟ ਅਵਤਾਰ ਸਿੰਘ ਬੋਦਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਰਜਿਸਟਰਡ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਅਤੇ ਹਰਕਿਰਨਜੀਤ ਕੌਰ ਰਿੱਕੀ ਬੋਦਲ ਵੱਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿੱਲਜੀਆਂ ਅਤੇ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਅਕਾਲੀ ਦਲ ਦੀ ਬਿਹਤਰੀ ਲਈ ਹਰ ਸਮੇਂ ਤਤਪਰ ਰਹਿਣਗੇ | ਇਸ ਮੌਕੇ ਸਤਿੰਦਰ ਸਿੰਘ ਮਿੱਠੀ, ਆਕਾਸ਼ਦੀਪ ਸਿੰਘ ਬੋਬੀ, ਗੁਰਮੀਤ ਕੌਰ ਬੋਦਲ, ਹਰਕਿਰਨਜੀਤ ਕੌਰ ਰਿੱਕੀ ਬੋਦਲ, ਦਵਿੰਦਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ ਬੋਦਲ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਕਮਲ ਬੋਦਲ, ਇੰਦਰਜੀਤ ਸਿੰਘ, ਪੁਨੀਤ ਇੰਦਰ ਸਿੰਘ ਬਾਠ, ਤੇਜਵੀਰ ਸਿੰਘ ਬੋਦਲ ਤੋ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਪਾਲ ਸਿੰਘ ਮੰਝਪੁਰ ਦੇ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ... ਅਗਲੀ ਖ਼ਬਰ ਰਸੂਲਪੁਰ ਦੀ ਅਗਵਾਈ ਵਿਚ ਨਵ ਨਿਯੁਕਤ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹਾ ਅਹੁਦੇਦਾਰਾਂ ਦਾ ਸਨਮਾਨ
Ad Position 24