23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੁਸਾਇਟੀ ਵਲੋਂ ਸਰਬੱਤ ਦੇ ਭਲੇ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 23-02-2026
ਦਸੂਹਾ, 22 ਫਰਵਰੀ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਵਲੋਂ ਸਰਬੱਤ ਦੇ ਭਲੇ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਚੜ੍ਹਦੀ ਪੱਤੀ ਝਿੰਗੜ ਕਲਾਂ ਵਿਖੇ ਦੀਵਾਨ ਸਜਾਏ ਗਏ | ਇਸ ਮੌਕੇ ਗੁਰਸਿੱਖੀ ਜਥਾ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਢਾਡੀ ਸੁਲੱਖਣ ਸਿੰਘ ਚੌਧਰਪੁਰ ਵਾਲਾ ਦੇ ਜਥੇ ਵੱਲੋਂ ਸੰਗਤਾਂ ਨੂੰ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਅਮਰੀਕ ਸਿੰਘ ਗੱਗੀ ਠੁਕਰਾਲ ਪ੍ਰਧਾਨ ਵਪਾਰ ਮੰਡਲ ਦਸੂਹਾ, ਡਾਕਟਰ ਕੁਲਵਿੰਦਰ ਸਿੰਘ, ਸਰਪੰਚ ਅਮਨਪ੍ਰੀਤ ਸਿੰਘ ਮੰਨਾ, ਰੁਪਿੰਦਰ ਸਿੰਘ ਵਿੱਕੀ ਗਿੱਲ ਝਿੰਗੜ, ਸਰੂਪ ਸਿੰਘ ਵਾਲੀਆ, ਚੇਅਰਮੈਨ ਕਵਲਪ੍ਰੀਤ ਸਿੰਘ ਸੰਧੂ, ਕੌਂਸਲਰ ਅਮਰਪ੍ਰੀਤ ਸਿੰਘ ਸੋਨੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦਸੂਹਾ ਕਮਲ ਜਿੰਦਰ ਸਿੰਘ, ਮੈਨੇਜਰ ਦਿਲਬਾਗ ਸਿੰਘ, ਬਲਜੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਓਡਰਾ, ਸਤਪਾਲ ਸਿੰਘ ਪੰਮਾ ਪੇਂਟਰ, ਹਰਪਾਲ ਸਿੰਘ ਦਸੂਹਾ, ਦਿਲਪ੍ਰੀਤ ਸਿੰਘ ਝਿੰਗੜ, ਹਰਵਿੰਦਰ ਸਿੰਘ ਲਵਲੀ, ਜਸਬੀਰ ਸਿੰਘ ਪੰਡੋਰੀ ਅਰਾਈਆਂ, ਚੀਫ਼ ਲੈਬਾਰਟਰੀ ਟੈਕਨੀਸ਼ੀਅਨ ਡੈਨੀਅਲ, ਭਾਪਾ ਬੁੱਧੋ ਬਰਕਤ, ਇਕਬਾਲ ਕੌਰ ਝਿਗੜ, ਹਰਮਨ ਪ੍ਰੀਤ ਕੌਰ ਝਿੰਗੜ, ਰਾਜ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੰੁਮਣ ਵਲੋਂ ਪਿੰਡ ਨਵੀਂ ਆਬਾਦੀ ਗਾਲੋਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਅੰਮਿ੍ਤਪਾਲ ਸਿੰਘ ਮੰਝਪੁਰ ਦੇ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ...
Ad Position 24