ਐਮਾਂ ਮਾਂਗਟ, 22 ਫਰਵਰੀ (ਗੁਰਾਇਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਰੈਣ ਸਬਾਈ ਕੀਰਤਨ ਸਮਾਗਮ ਪਿੰਡ ਵਾਸੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਖ-ਵੱਖ ਜਥਿਆਂ ਵੱਲੋਂ ਪਹੁੰਚ ਕੇ ਰੈਣ ਸਬਾਈ ਕੀਰਤਨ ਕੀਤਾ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਕੀਰਤਨ ਦਾ ਅਨੰਦ ਮਾਣਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗੁ: ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ, ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਨਿਊਯਾਰਕ (ਯੂ.ਐਸ.ਏ) ਡਾਕਟਰ ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਕਰਵਾਏ ਗਏ ਰੈਣ ਸਬਾਈ ਕੀਰਤਨ ਵਿਚ ਅਖੰਡ ਕੀਰਤਨੀ ਜਥਿਆਂ ਵੱਲੋਂ ਸ਼ਬਦ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਸ਼ਾਮ 6 ਵਜੇ ਤੋਂ ਰਾਤ ਦੇ 10 ਵਜੇ ਤੱਕ ਨਿਹਾਲ ਕੀਤਾ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹੁੰਚ ਕੇ ਹਾਜ਼ਰੀ ਭਰੀ ਅਤੇ ਆਇਆਂ ਹੋਇਆ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਮੁੱਖ ਪ੍ਰਬੰਧਕ ਭਾਈ ਅਮਰੀਕ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਵੱਲੋਂ ਦਰਸਾਏ ਹੋਏ ਮਾਰਗ 'ਤੇ ਸੰਗਤਾਂ ਨੂੰ ਚੱਲਣਾ ਚਾਹੀਦਾ ਹੈ ਅਤੇ ਗੁਰੂ ਵਾਲੇ ਵੀ ਬਣਨਾ ਚਾਹੀਦਾ ਹੈ | ਇਸ ਮੌਕੇ ਜਥੇਦਾਰ ਰਵਿੰਦਰ ਸਿੰਘ ਚੱਕ, ਅਜੀਤ ਸਿੰਘ ਸੱਚ ਦੇਵਾ ਭੰਗਾਲਾ, ਸੁਰਜੀਤ ਸਿੰਘ ਭੱਟੀਆਂ ਜੱਟਾਂ, ਗੁਰਵਿੰਦਰ ਸਿੰਘ, ਸੁੱਖਾ ਸਿੰਘ ਬੇਲਾ ਸਰਿਆਨਾ, ਭਾਈ ਸਤਨਾਮ ਸਿੰਘ ਧਾਮੀਆਂ, ਭੁਪਿੰਦਰ ਸਿੰਘ ਪਿੰਕੀ ਮੁਕੇਰੀਆਂ, ਭਾਈ ਅਵਤਾਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਖ਼ਾਨਪੁਰ, ਡਾਕਟਰ ਗਗਨਦੀਪ ਸਿੰਘ, ਵਿਕਰਮਜੀਤ ਸਿੰਘ, ਡੀ. ਐਫ. ੳ. ਦਿਲਬਾਗ ਸਿੰਘ ਲਤੀਫਪੁਰ, ਕੈਪਟਨ ਮਲਕੀਤ ਸਿੰਘ, ਭਾਈ ਮਲਕੀਤ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਅਮਰਜੀਤ ਸਿੰਘ ਭਗਤਾਨਾ, ਕੈਪਟਨ ਗੁਰਮੇਲ ਸਿੰਘ, ਕੁਲਵੰਤ ਸਿੰਘ, ਮਾਸਟਰ ਹਰਜੀਤ ਸਿੰਘ, ਪਰਮਜੀਤ ਸਿੰਘ ਖ਼ਾਨਪੁਰ ਆਦੀ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹੋਈਆਂ |