ਦਸੂਹਾ, 22 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦੇ ਕਾਰਜ ਕਾਰੀ ਪਿ੍ੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਵਲੋਂ 17 ਫ਼ਰਵਰੀ 2026 ਨੂੰ 'ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ' ਮਨਾਇਆ ਗਿਆ | ਇਸ ਗਤੀਵਿਧੀ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਸੀਮਾ ਰਾਣੀ ਅਤੇ ਸਹਾਇਕ ਪ੍ਰੋਫੈਸਰ ਰਜਨੀ ਕੁਮਾਰੀ ਸਨ | ਇਸ ਗਤੀਵਿਧੀ ਦੀ ਸ਼ੁਰੂਆਤ ਕਾਲਜ ਸ਼ਬਦ ਨਾਲ ਕੀਤੀ ਗਈ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬੀ.ਐੱਡ. ਦੂਜੇ ਸਮੈਸਟਰ ਦੀ ਵਿਦਿਆਰਥਣ ਹਰਸੁਮਨ ਸੈਣੀ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਗਤੀਵਿਧੀ ਵਿਚ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ, ਤੱਥ, ਗਰੁੱਪ ਗੀਤ ਆਦਿ ਪੇਸ਼ ਕੀਤੇ ਗਏ | ਇਸ ਮੌਕੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਵਿਦਿਆਰਥੀਆਂ ਨੂੰ ਮਿਲ ਕੇ ਰਹਿਣ ਅਤੇ ਸ਼ਾਂਤੀਪੂਰਵਕ ਕੰਮ ਕਰਨ ਲਈ ਸੁਨੇਹਾ ਦਿੱਤਾ | ਇਸ ਗਤੀਵਿਧੀ ਦੌਰਾਨ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |