ਹੁਸ਼ਿਆਰਪੁਰ, 22 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਨੂੰ ਕਾਬੂ ਕੀਤਾ ਹੈ | ਥਾਣਾ ਮਾਡਲ ਟਾਊਨ ਪੁਲਿਸ ਨੇ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਕਰਨ ਕੁਮਾਰ ਉਰਫ਼ ਸੂਰਜ ਵਾਸੀ ਮੇਘੋਵਾਲ ਗੰਜਿਆ ਵਜੋਂ ਹੋਈ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ 49 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਵਰੁਣਪ੍ਰੀਤ ਉਰਫ਼ ਡਾਕਟਰ ਸ਼ਿਵਾਲਿਕ ਐਵਨਿਉ ਵਜੋਂ ਹੋਈ ਹੈ | ਪੁਲਿਸ ਨੇ ਦੋਹਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |