ਹਾਜੀਪੁਰ, 22 ਫਰਵਰੀ (ਜੋਗਿੰਦਰ ਸਿੰਘ)-ਬਾਬਾ ਸ਼੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਅਗਵਾਈ ਹੇਠ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ | ਭਾਸ਼ਾ ਦੁਨੀਆ ਨੂੰ ਜੋੜਦੀ ਹੈ ਅਤੇ ਸਾਨੂੰ ਆਪਣੀ ਮਾਤ ਭਾਸ਼ਾ 'ਤੇ ਮਾਣ ਹੋਣਾ ਚਾਹੀਦਾ ਹੈ | ਇਸ ਮੌਕੇ ਸਕੂਲ 'ਚ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ 'ਚ ਇੱਕ ਭਾਸ਼ਨ ਮੁਕਾਬਲਾ ਕਰਵਾਇਆ ਗਿਆ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਇਸ 'ਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ 'ਚ ਨਿਪੁੰਨ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |