24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ 'ਪੇਰੈਂਟਿੰਗ ਟਿਪਸ' ਵਿਸ਼ੇ 'ਤੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 23-02-2026
ਦਸੂਹਾ, 22 ਫਰਵਰੀ (ਭੁੱਲਰ)-ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਮਾਪਿਆਂ ਲਈ, 'ਪੇਰੈਂਟਿੰਗ ਟਿਪਸ' ਵਿਸ਼ੇ 'ਤੇ ਜਾਣਕਾਰੀ ਭਰਪੂਰ ਸੈਮੀਨਾਰ ਪਿ੍ੰਸੀਪਲ ਰਸ਼ਮੀ ਮੈਂਗੀ ਦੀ ਕੁਸ਼ਲ ਅਗਵਾਈ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਪਰਵਰਿਸ਼ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨਾ ਸੀ | ਇਸ ਮੌਕੇ ਪ੍ਰਸਿੱਧ ਮੋਟੀਵੇਸ਼ਨਲ ਸਪੀਕਰ ਸ਼੍ਰੀ ਆਰ. ਐੱਸ ਬਾਵਾ ਖ਼ਾਸ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨਾਲ ਖੁੱਲ੍ਹਾ ਸੰਚਾਰ, ਉਨ੍ਹਾਂ ਨੂੰ ਸਮਾਂ ਦੇਣਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਡਿਜੀਟਲ ਯੁੱਗ ਵਿਚ ਮਾਪਿਆਂ ਨੂੰ ਬੱਚਿਆਂ ਦੀ ਆਨਲਾਈਨ ਗਤੀਵਿਧੀਆਂ ਤੇ ਨਿਗਰਾਨੀ ਰੱਖਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਨਿਰਦੇਸ਼ ਦੇਣੇ ਚਾਹੀਦੇ ਹਨ | ਉਨ੍ਹਾਂ ਮਾਪਿਆਂ ਨੂੰ ਇਹ ਬੇਨਤੀ ਕੀਤੀ ਕਿ ਕਿ ਉਹ ਬੱਚਿਆਂ ਨਾਲ ਸਕਾਰਾਤਮਿਕ ਤਰੀਕੇ ਨਾਲ ਪੇਸ਼ ਆਉਣ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨਾਲ ਅਨੁਸ਼ਾਸਨ ਅਤੇ ਪਿਆਰ ਭਰਿਆ ਵਤੀਰਾ ਅਪਣਾਉਣਾ ਚਾਹੀਦਾ ਹੈ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪਿ੍ੰਸੀਪਲ ਰਸ਼ਮੀ ਮੈਂਗੀ ਨੇ ਆਏ ਹੋਏ ਮੁੱਖ ਮਹਿਮਾਨ ਆਰ. ਐੱਸ. ਬਾਵਾ ਦਾ ਧੰਨਵਾਦ ਕੀਤਾ | | ਇਸ ਮੌਕੇ ਸਮੂਹ ਸਟਾਫ਼ ਦੇ ਮੈਂਬਰ ਹਾਜ਼ਰ ਸਨ |
21ਐਮਯੂਕੇ18
Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ 'ਚ ਮਾਂ ਬੋਲੀ ਦਿਵਸ ਮਨਾਇਆ
Ad Position 24