03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਨ ਜਾਗਰਣ ਦੀ ਬੇਮਿਸਾਲ ਮੁਹਿੰਮ ਚੱਲ ਰਹੀ ਹੈ- ਰਾਜਪਾਲ ਕਟਾਰੀਆ

Ad Position 21
No active advertisement
ਅਜੀਤ ਡੈਸਕ 24-02-2026

ਮੁਕੇਰੀਆਂ, 23 ਫਰਵਰੀ (ਰਾਮਗੜ੍ਹੀਆ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਮੁਕੇਰੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟੈਰੀਟੇਬਲ ਟਰੱਸਟ ਦੇ ਅਧੀਨ ਚਲਦੇ ਦਸਮੇਸ਼ ਗਰਲਜ਼ ਕਾਲਜ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਮਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਹਰ ਪੰਜਾਬੀ ਨੂੰ ਉਪਰਾਲਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਸਮਾਜ, ਪਰਿਵਾਰ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਕਮਜ਼ੋਰ ਕਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਨੂੰ ਨਸ਼ੇ ਦੀ ਗਿ੍ਫਤ ਤੋਂ ਬਚਾਉਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸਮਾਜਿਕ ਸੰਸਥਾਵਾਂ ਅਤੇ ਵਾਲੰਟੀਅਰਜ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਲੋਕਾਂ ਦੀ ਹਿੰਸੇਦਾਰੀ ਆਧਾਰਿਤ ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਨਿਰਣਾਇਕ ਸਾਬਤ ਹੋਣਗੇ |
ਯੁੱਧ ਨਸ਼ਿਆਂ ਵਿਰੱੁਧ ਯਾਤਰਾ ਦੀ ਐਸ.ਡੀ.ਐਮ. ਦਫ਼ਤਰ ਮੁਕੇਰੀਆਂ ਤੋਂ ਕੀਤੀ ਸ਼ੁਰੂਆਤ-
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਗਤੀ ਦਿੰਦੇ ਹੋਏ ਮੁਕੇਰੀਆਂ ਵਿਚ ਨਸ਼ਾ ਮੁਕਤ ਸਮਾਜ ਦੇ ਸੰਕਲਪ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ 'ਨਸ਼ਿਆਂ ਖ਼ਿਲਾਫ਼ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਵਲੋਂ ਆਯੋਜਿਤ ਕੀਤੀ ਕਰੀਬ 2 ਕਿਲੋਮੀਟਰ ਦੀ ਪੈਦਲ ਯਾਤਰਾ ਅਧੀਨ ਜਨ-ਜਾਗਰੂਕਤਾ ਮੁਹਿੰਮ ਵਿਚ ਹਿੱਸਾ ਲਿਆ | 'ਮਦਰਜ਼ ਅਗੇਂਸਟ ਡਰੱਗਜ਼' ਥੀਮ 'ਤੇ ਕੱਢੀ ਗਈ ਇਸ ਪਦਯਾਤਰਾ ਵਿਚ ਰਾਜਨੀਤਿਕ, ਪ੍ਰਸ਼ਾਸਨਿਕ, ਸਮਾਜਿਕ, ਧਾਰਮਿਕ ਸੰਗਠਨਾਂ, ਵਿਦਿਆਰਥੀਆਂ, ਵਪਾਰੀਆਂ, ਐਨ.ਜੀ.ਓਜ ਅਤੇ ਨਾਗਰਿਕਾਂ ਵਲੋਂ ਵਿਆਪਕ ਹਿੱਸੇਦਾਰੀ ਨਾਲ ਇਹ ਯਾਤਰਾ ਇਕ ਜਨ ਅੰਦੋਲਨ ਦਾ ਰੂਪ ਲੈਂਦੀ ਨਜ਼ਰ ਆਈ | ਪ੍ਰੋਗਰਾਮ ਦੀ ਸ਼ੁਰੂਆਤ ਤਹਿਸੀਲ ਕੰਪਲੈਕਸ ਮੁਕੇਰੀਆਂ ਤੋਂ ਹੋਈ ਜਿੱਥੇ ਯਾਤਰਾ ਦਾ ਸ਼ੁਭ-ਆਰੰਭ ਐਨ. ਸੀ. ਸੀ. ਕੈਡੇਟਸ ਦੇ ਬੈਂਡ ਦੀ ਅਗਵਾਈ ਵਿਚ ਕੀਤਾ ਗਿਆ ਅਤੇ ਇਸ ਯਾਤਰਾ ਵਿਚ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ, ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼, ਭਾਈ ਕੁਲਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਗੁਬਾਰੇ ਛੱਡ ਕੇ ਅਤੇ ਖੇਡ ਪ੍ਰਤਿਭਾਵਾਂ ਵਲੋਂ ਮਸ਼ਾਲ ਜਗਾ ਕੇ ਨਸ਼ਿਆਂ ਵਿਰੁੱਧ ਸੰਘਰਸ਼ ਦਾ ਸੰਦੇਸ਼ ਦਿੱਤਾ ਗਿਆ | 'ਪ੍ਰਤਿੱਗਿਆ- ਇੱਕ ਨਵੀਂ ਸੋਚ' ਸਮੂਹ ਦੀਆਂ ਮਾਵਾਂ ਨੇ ਸਵਾਗਤ ਕੀਤਾ ਅਤੇ 'ਯੁੱਧ ਨਸ਼ਿਆਂ ਵਿਰੁੱਧ' ਦੇ ਨਾਅਰਿਆਂ ਨਾਲ ਜਨ ਜਾਗਰੂਕਤਾ ਦਾ ਮਾਹੌਲ ਬਣਾਇਆ | ਪਦਯਾਤਰਾ ਦੌਰਾਨ ਸਕੂਲ-ਕਾਲਜ ਵਿਦਿਆਰਥੀਆਂ, ਐਨ. ਸੀ. ਸੀ.-ਐਨ. ਐਸ. ਐਸ. ਵਾਲੰਟੀਅਰਜ਼, ਰੈਡ ਰਿਬਨ ਕਲੱਬ, ਵੀ. ਡੀ. ਸੀ. ਮੈਂਬਰਾਂ ਅਤੇ ਸਿਵਲ ਡਿਫੈਂਸ ਵਾਲੰਟੀਅਰਜ਼ ਨੇ ਮਨੁੱਖੀ ਲੜੀ ਬਣਾ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ | ਵੱਖ-ਵੱਖ ਥਾਵਾਂ 'ਤੇ ਸਮਾਜਿਕ ਸੰਸਥਾਵਾਂ ਅਤੇ ਸੰਗਠਨਾਂ ਵਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ | 3 ਕਿਲੋਮੀਟਰ ਲੰਬੀ ਇਸ ਪਦਯਾਤਰਾ ਦੀ ਸਮਾਪਤੀ ਦਸ਼ਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਵਿਖੇ ਹੋਈ | ਇੱਥੇ ਸ਼ਿਵੀ ਸ਼ਿਵਾਏ ਵੈਲਫੇਅਰ ਸੁਸਾਇਟੀ ਵਲੋਂ ਨੁੱਕੜ ਨਾਟਕ ਦੇ ਜ਼ਰੀਏ ਨਸ਼ੇ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ | ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ. ਐਸ. ਪੀ. ਸੰਦੀਪ ਕੁਮਾਰ ਮਲਿਕ, ਏ. ਡੀ. ਸੀ. ਨਿਕਾਸ ਕੁਮਾਰ, ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਐਸ.ਜੀ.ਪੀ.ਸੀ., ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ, ਵਿਧਾਇਕ ਜੰਗੀ ਲਾਲ ਮਹਾਜਨ, ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇ ਕੌਸ਼ਲ ਸੇਠੂ, ਐਸ. ਡੀ. ਐਮ. ਮੁਕੇਰੀਆਂ ਓਇਸ਼ੀ ਮੰਡਲ, ਡੀ.ਐਸ.ਪੀ. ਕੁਲਵਿੰਦਰ ਸਿੰਘ ਵਿਰਕ, ਪੰਜਾਬ ਲਿਟ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਲੇਖਕ ਖੁਸ਼ਵੰਤ ਸਿੰਘ, ਸੁਰਜੀਤ ਸਿੰਘ ਭੱਟੀਆਂ ਜੱਟਾਂ, ਸਤਪਾਲ ਸਿਘ ਚੱਕ, ਬਿਕਰਮਜੀਤ ਸਿੰਘ ਅੱਲਾ ਬਖ਼ਸ਼, ਹਰਮਨਜੀਤ ਸਿੰਘ ਚੱਕ, ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੁਮਾਇੰਦੇ, ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਕਾਲਜ ਪ੍ਰਬੰਧਕ ਕਮੇਟੀ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਬ) 2027 ਦੀਆਂ ਚੋਣਾਂ ਵੱਡੀ ਲੀਡ ਨਾਲ ਜਿੱਤੇਗਾ- ਲਾਲੀ ਬਾਜਵਾ ਅਗਲੀ ਖ਼ਬਰ ਵਕੀਲਾਂ ਵਲੋਂ 5 ਦਿਨਾਂ ਲਈ ਅਦਾਲਤੀ ਮਸਲਿਆਂ ਨੂੰ ਲੈ ਕੇ ਮੁਕੰਮਲ ਹੜਤਾਲ ਦਾ ਐਲਾਨ
Ad Position 24