ਹੁਸ਼ਿਆਰਪੁਰ, 23 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਚੱਬੇਵਾਲ ਦੀ ਇਕੱਤਰਤਾ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਗੁਰਜੀਤ ਸਿੰਘ ਅਮਰੀਕਾ ਦੇ ਯਤਨਾਂ ਸਦਕਾ ਪਿੰਡ ਜੱਲੋਵਾਲ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਲੜੀਆਂ ਜਾਣਗੀਆਂ ਅਤੇ ਵੱਡੀ ਜਿੱਤ ਦਰਜ ਕਰਕੇ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿਖਾਏ ਜਾ ਰਹੇ ਸਬਜਬਾਗਾਂ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ਅਤੇ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਸਰਕਾਰ ਤੋਂ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਦੇ ਨਾਂਅ 'ਤੇ ਸ਼ੁਰੂ ਕੀਤੀਆਂ ਸਕੀਮਾਂ 'ਚੋਂ ਕੋਈ ਸਕੀਮ ਵੀ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹੀ ਹੈ, ਬਲਕਿ ਇਨ੍ਹਾਂ ਦਾ ਲਾਭ ਸਰਕਾਰੀ ਚਹੇਤਿਆਂ ਨੂੰ ਹੀ ਮਿਲਿਆ ਹੈ | ਉਨ੍ਹਾਂ ਕਿਹਾ ਕਿ ਅੱਜ ਸੂਬੇ 'ਚ ਨਾਜਾਇਜ਼ ਮਾਈਨਿੰਗ, ਭਿ੍ਸ਼ਟਾਚਾਰ, ਕਤਲੋਗਾਰਤ ਅਤੇ ਲੁੱਟਾਂ-ਖੋਹਾਂ ਦਾ ਦੌਰ ਚੱਲ ਰਿਹਾ ਹੈ, ਜਦਕਿ ਮੁੱਖ ਮੰਤਰੀ ਮੂਕ ਦਰਸ਼ਕ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ 'ਚ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਚੋਣਾਂ ਜਿੱਤਣ ਲਈ ਹਰੇਕ ਵਰਕਰ ਨੂੰ ਹੁਣ ਤੋਂ ਹੀ ਮਿਹਨਤ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ | ਇਸ ਮੌਕੇ ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ, ਨੰਬਰਦਾਰ ਕੁਲਦੀਪ ਸਿੰਘ, ਰਣਧੀਰ ਸਿੰਘ ਭਾਰਜ, ਕਿਸਾਨ ਆਗੂ ਜਸਵੀਰ ਸਿੰਘ, ਹਰਬੰਸ ਸਿੰਘ, ਸਰਬਜੀਤ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਇੰਦਰਜੀਤ ਸਿੰਘ, ਮਨਮੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਮੇਜਰ ਸਿੰਘ, ਜਗਦੀਸ਼ ਰਾਮ ਆਦਿ ਵੀ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ (ਬ) 2027 ਦੀਆਂ ਚੋਣਾਂ ਵੱਡੀ ਲੀਡ ਨਾਲ ਜਿੱਤੇਗਾ- ਲਾਲੀ ਬਾਜਵਾ
ਅਜੀਤ ਡੈਸਕ
24-02-2026