03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੰਜਾਬ ਸਰਕਾਰ ਵਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ - ਡਾ. ਰਵਜੋਤ ਸਿੰਘ

Ad Position 21
No active advertisement
ਅਜੀਤ ਡੈਸਕ 24-02-2026

ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ | ਇਹ ਜਾਣਕਾਰੀ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ | ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਐਨ.ਆਰ.ਆਈਜ਼ ਦੀਆਂ ਪੰਜਾਬ ਵਿਚ ਪਈਆਂ ਜ਼ਮੀਨ ਜਾਇਦਾਦ ਦੇ ਅਧਿਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ | ਇਸ ਮੌਕੇ ਐਨ. ਆਰ.ਆਈ ਵਿਭਾਗ ਦੇ ਸਕੱਤਰ ਵੀ.ਐਨ. ਜ਼ਾਦੇ, ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ, ਏ.ਡੀ.ਜੀ.ਪੀ ਐਨ.ਆਰ.ਆਈ ਆਰ. ਕੇ. ਜੈਸਵਾਲ, ਵਧੀਕ ਸਕੱਤਰ ਐਨ. ਆਰ.ਆਈ. ਆਰ. ਬੀ.ਐਸ ਬਰਾੜ ਅਤੇ ਏ.ਆਈ.ਜੀ. ਅਜਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਲੀ-ਮਨਾਸ ਹੈਲਪਲਾਈਨ ਰਾਹੀਂ ਮਾਨਸਿਕ ਸਿਹਤ ਸਹਾਇਤਾ ਨੂੰ ਮਿਲ ਰਿਹੈ ਵੱਡਾ ਹੁਲਾਰਾ- ਡਾ. ਗਰਗ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੇ 4 ਲੱਖ, 1 ਨਾਮਜ਼ਦ
Ad Position 24