ਗੜ੍ਹਦੀਵਾਲਾ, 23 ਫਰਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਕੌਂਸਲਿੰਗ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਆਈ.ਆਈ.ਸੀ ਅਤੇ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਇਕ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਬਾਰੇ ਸਹੀ ਦਿਸ਼ਾ-ਨਿਰਦੇਸ਼ ਅਤੇ ਪ੍ਰੇਰਣਾ ਪ੍ਰਦਾਨ ਕਰਨਾ ਸੀ | ਲੈਕਚਰ ਦੇ ਮੁੱਖ ਬੁਲਾਰੇ ਰੋਹਿਤ ਕੁਮਾਰ ਅੰਗਰੇਜ਼ੀ ਅਧਿਆਪਕ ਜੀ.ਐੱਮ. ਸਕੂਲ ਦੇਹਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ Tਕੇਂਦਰਿਤ ਰਹੋ, ਹੌਸਲਾ ਨਾ ਛੱਡੋ ਅਤੇ ਕਾਮਯਾਬੀ ਤੁਹਾਡੇ ਪਿੱਛੇ ਆਵੇਗੀU ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਡਾ.ਜਸਪਾਲ ਸਿੰਘ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ |