04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਚੰਡੀਗੜ੍ਹ ਕਾਲੋਨੀ ਟਾਂਡਾ ਦੇ ਇਕ ਘਰ 'ਤੇ ਚੱਲਿਆ ਪੀਲਾ ਪੰਜਾ

Ad Position 21
No active advertisement
ਅਜੀਤ ਡੈਸਕ 24-02-2026
ਟਾਂਡਾ ਉੜਮੁੜ, 23 ਫਰਵਰੀ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)- ਅੱਜ ਟਾਂਡਾ ਸ਼ਹਿਰ ਅੰਦਰ ਪੈਂਦੀ ਚੰਡੀਗੜ੍ਹ ਕਲੋਨੀ 'ਚ ਇੱਕ ਘਰ ਤੇ ਪੀਲਾ ਪੰਜਾ ਚਲਾ ਕੇ ਘਰ ਨੂੰ ਢਾਹਿਆ ਗਿਆ | ਇਹ ਕਾਰਵਾਈ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ | ਇਸ ਸਬੰਧੀ ਵਕਫ਼ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਘਰ ਤੇ ਪਿਛਲੇ ਲੰਬੇ ਸਮੇਂ ਤੋਂ ਭੋਲੀ ਪਤਨੀ ਸੋਹਣ ਸਿੰਘ ਦਾ ਕਬਜ਼ਾ ਹੈ ਅਤੇ ਸਮੇਂ-ਸਮੇਂ ਸਿਰ ਇਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਦੇ ਹੋਏ ਹੀ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਅਧੀਨ ਹੀ ਇਸ ਘਰ ਨੂੰ ਢਾਹਿਆ ਗਿਆ ਹੈ | ਇਸ ਸਬੰਧੀ ਐਸ. ਪੀ. ਡੀ. ਸ. ਪਰਮਿੰਦਰ ਸਿੰਘ ਹੀਰ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਕਫ਼ ਬੋਰਡ ਦੀ ਜ਼ਮੀਨ ਤੇ ਭੋਲੀ ਪਤਨੀ ਸੋਹਣ ਸਿੰਘ ਵਾਸੀ ਚੰਡੀਗੜ੍ਹ ਕਲੋਨੀ 'ਚ ਕਬਜ਼ਾ ਕੀਤਾ ਹੋਇਆ ਹੈ ਅਤੇ ਅੱਜ ਡੀ. ਸੀ. ਹੁਸ਼ਿਆਰਪੁਰ ਵਲੋਂ ਜਾਰੀ ਹੁਕਮਾਂ ਅਧੀਨ ਵਕਫ਼ ਬੋਰਡ ਦੇ ਅਧਿਕਾਰੀਆਂ ਦੀ ਹਾਜ਼ਰੀ 'ਚ ਘਰ ਢਾਹੁਣ ਦੀ ਕਾਰਵਾਈ ਨੂੰ ਅਮਲ 'ਚ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਭੋਲੀ ਖ਼ਿਲਾਫ਼ ਲੱਗ ਭੱਗ 14 ਮਾਮਲੇ ਐਨ. ਡੀ. ਪੀ. ਐਸ. ਐਕਟ ਅਧੀਨ ਦਰਜ ਹਨ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਨੇਕਾਂ ਨਸ਼ਾ ਤਸਕਰਾਂ 'ਤੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਐ. ਐਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਅਤੇ ਉਨ੍ਹਾਂ ਦੀ ਟੀਮ ਮੌਕੇ 'ਤੇ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜੇਤੂ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਚੇਲਾ ਕਾਲਜ ਵਿਖੇ ਖੇਡ ਸਮਾਗਮ ਕਰਵਾਇਆ
Ad Position 24