04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

'ਮੇਰੀ ਰਸੋਈ' ਯੋਜਨਾ ਨਾਲ ਮਜ਼ਬੂਤ ਹੋਵੇਗੀ ਖ਼ੁਰਾਕ ਸੁਰੱਖਿਆ-ਸੰਦੀਪ ਸੈਣੀ

Ad Position 21
No active advertisement
ਅਜੀਤ ਡੈਸਕ 24-02-2026
ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ ਭਲਾਈ ਅਤੇ ਸਮਾਜਿਕ ਸੁਰੱਖਿਆ ਵੱਲ ਇੱਕ ਇਤਿਹਾਸਕ ਕਦਮ ਦੱਸਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਫ਼ੈਸਲੇ ਲੈ ਰਹੀ ਹੈ | ਸੰਦੀਪ ਸੈਣੀ ਨੇ ਕਿਹਾ ਕਿ ਅਪ੍ਰੈਲ ਤੋਂ 40 ਲੱਖ ਪਰਿਵਾਰਾਂ ਨੂੰ ਤਿਮਾਹੀ ਆਧਾਰ 'ਤੇ ਮੁਫ਼ਤ ਭੋਜਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਨਾਲ ਭੋਜਨ ਅਤੇ ਪੋਸ਼ਣ ਸੁਰੱਖਿਆ ਮਜ਼ਬੂਤ ਹੋਵੇਗੀ | ਉਨ੍ਹਾਂ ਦੱਸਿਆ ਕਿ ਹਰੇਕ ਕਿੱਟ ਵਿਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ, ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਸੰਤੁਲਿਤ ਖ਼ੁਰਾਕ ਮਿਲੇਗੀ | ਇਹ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਣ ਵਾਲੀ ਕਣਕ ਤੋਂ ਵੱਖਰੇ ਤੌਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਲਾਭਪਾਤਰੀਆਂ ਨੂੰ ਵਾਧੂ ਰਾਹਤ ਮਿਲੇਗੀ |
23 ਐਚ ਐਸ ਪੀ 20
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ਚੱਬੇਵਾਲ 'ਚ ਉ ੱਦਮਤਾ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਭਾਗਵਤ ਕਥਾ ਸਬੰਧੀ ਸ਼ੋਭਾ ਯਾਤਰਾ ਕੱਲ੍ਹ
Ad Position 24