ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪਾਲੀਟੈਕਨਿਕ ਚੱਬੇਵਾਲ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੈਂਟਰਲ ਇੰਸਟੀਚਿਊਟ ਆਫ਼ ਹੈਂਡ ਐਂਡ ਟੂਲਜ਼ ਜਲੰਧਰ ਤੋਂ ਬਤੌਰ ਮੁੱਖ ਬੁਲਾਰਾ ਡਾ. ਪਰਮਜੀਤ ਸਿੰਘ ਤੇ ਪ੍ਰੋ. ਹਰਜੀਤ ਸਿੰਘ ਪਹੁੰਚੇ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅੱਜ ਦੇ ਦੌਰ 'ਚ ਉਦਮਿਤਾ ਸਿਰਫ਼ ਇੱਕ ਬਦਲ ਨਹੀਂ, ਸਗੋਂ ਲੋੜ ਬਣ ਚੁੱਕੀ ਹੈ | ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨ ਆਪਣੇ ਹੁਨਰਾਂ, ਰਚਨਾਤਮਿਕ ਸੋਚ ਅਤੇ ਨਵੀਨ ਵਿਚਾਰਾਂ ਰਾਹੀਂ ਆਪਣੇ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰ ਸਕਦੇ ਹਨ ਅਤੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਇੰਜ: ਹਰਜੀਤ ਨੇ ਵਡਮੁੱਲੀ ਜਾਣਕਾਰੀ ਦੇਣ ਲਈ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਅੰਤ 'ਚ ਉਨ੍ਹਾਂ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਤੇ ਵਪਾਰਕ ਖੇਤਰ 'ਚ ਅੱਗੇ ਵਧ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ |