04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਦਸੂਹਾ ਵਿਖੇ ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਦਸੂਹਾ, 23 ਫਰਵਰੀ (ਭੁੱਲਰ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਹੋਈ | ਇਸ ਮੌਕੇ ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੂਬਾ ਪ੍ਰਧਾਨ ਗੁਰਪਾਲ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਾਣ ਭੱਤੇ ਵਿਚ ਵਾਧੇ ਸਬੰਧੀ ਮੰਗ ਕੀਤੀ ਗਈ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਨੂੰ ਨੰਬਰਦਾਰਾਂ ਵਲੋਂ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਕਿਹਾ ਕਿ ਉਹ ਉਨ੍ਹਾਂ ਦੇ ਮੰਗ ਪੱਤਰ ਨੂੰ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਧਿਆਨ ਵਿਚ ਲਿਆਉਣਗੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਕਰਨਗੇ | ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਰੰਧਾਵਾ ਨੇ ਉਨ੍ਹਾਂ ਕਿਹਾ ਕਿ ਨੰਬਰਦਾਰ ਯੂਨੀਅਨ ਨੰਬਰਦਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਨਾਲ ਬਚਨਵੱਧ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦਾ ਹੈ | ਇਸ ਮੌਕੇ ਨੰਬਰਦਾਰ ਯੂਨੀਅਨ ਤਹਿਸੀਲ ਦਸੂਹਾ ਦੇ ਪ੍ਰਧਾਨ ਹਰਵਿੰਦਰ ਸਿੰਘ ਕਾਹਲੋਂ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸ਼ੇਰ ਪ੍ਰਤਾਪ ਸਿੰਘ ਚੀਮਾ, ਸੁਖਵਿੰਦਰ ਸਿੰਘ ਰੰਧਾਵਾ, ਸੂਬਾ ਸਕੱਤਰ ਰਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਜਸਵੰਤ ਸਿੰਘ ਚੌਟਾਲਾ, ਸੁਖਵਿੰਦਰ ਸਿੰਘ ਮੂਨਕ, ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ, ਜੋਗਿੰਦਰ ਸਿੰਘ ਨਿੱਕੂ, ਮਾਸਟਰ ਨਰਿੰਦਰ ਸਿੰਘ, ਜਸਬੀਰ ਸਿੰਘ ਲੋਧੀ ਚੱਕ, ਡਾਕਟਰ ਜਸਪਾਲ ਸਿੰਘ, ਸਾਬੀ ਬਾਜਵਾ, ਅੰਮਿ੍ਤ ਵਾਲੀਆ, ਸਨਪ੍ਰੀਤ ਸਿੰਘ ਉਸਮਾਨ ਸ਼ਹੀਦ, ਮਾਸਟਰ ਨਰਿੰਦਰਪਾਲ ਸਿੰਘ ਕੈਂਥਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਮੈਗਾ ਸਫ਼ਾਈ ਅਭਿਆਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ
Ad Position 24