ਦਸੂਹਾ, 23 ਫਰਵਰੀ (ਭੁੱਲਰ)- ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਨਿਰੰਕਾਰੀ ਸ਼ਰਧਾਲੂਆਂ ਵਲੋਂ ਪ੍ਰੋਜੈਕਟ ਅੰਮਿ੍ਤ 'ਸਵੱਛ ਜਲ ਸਵੱਛ ਮਨ' ਤਹਿਤ ਮੈਗਾ ਸਫ਼ਾਈ ਅਭਿਆਨ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਦੇ ਸੰਯੋਜਕ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਚਲਾਇਆ ਗਿਆ ਜਿਸ ਵਿਚ 300 ਦੇ ਕਰੀਬ ਨਿਰੰਕਾਰੀ ਸ਼ਰਧਾਲੂਆਂ ਨੇ ਭਾਗ ਲਿਆ | ਇਸ ਮੌਕੇ ਸੰਯੋਜਕ ਡਾ. ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਅੰਮਿ੍ਤ ਪ੍ਰੋਜੈਕਟ ਬਾਬਾ ਹਰਦੇਵ ਸਿੰਘ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਕਿਹਾ ਸੀ 'ਪ੍ਰਦੂਸ਼ਣ ਅੰਦਰ ਹੋਵੇ ਜਾਂ ਬਾਹਰ ਦੋਨੋਂ ਹਾਨੀਕਾਰਕ' ਹਨ ਜਿਸ ਨੂੰ ਸਾਫ਼ ਕਰਨਾ ਸਾਡਾ ਫ਼ਰਜ਼ ਹੈ | ਉਨ੍ਹਾਂ ਕਿਹਾ ਸੰਤ ਨਿਰੰਕਾਰੀ ਮਿਸ਼ਨ ਲਗਾਤਾਰ ਸਮਾਜਿਕ ਅਤੇ ਕਲਿਆਣਕਾਰੀ ਗਤੀਵਿਧੀਆਂ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ ਤੇ ਵਾਤਾਵਰਨ ਦੀ ਸੁਰੱਖਿਆ ਤੇ ਧਰਤੀ ਦੇ ਸੁੰਦਰੀਕਰਨ ਵਿਚ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ | ਇਸ ਮੌਕੇ ਸ਼ਰਧਾਲੂਆਂ ਵਿਚ ਕਾਫ਼ੀ ਉਤਸ਼ਾਹ ਪਾਇਆ ਗਿਆ ਸ਼ਰਧਾਲੂਆਂ ਵੱਲੋਂ ਸਰੋਵਰ ਦੇ ਚਾਰ ਚੁਫੇਰੇ ਸਫ਼ਾਈ ਕੀਤੀ ਗਈ | ਇਸ ਮੌਕੇ ਖੇਤਰੀ ਸੰਚਾਲਕ ਦਲਜੀਤ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ | 23ਐਮਯੂਕੇ20