05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬਸਤੀ ਦਾਨਿਸ਼ਮੰਦਾਂ ਜਲੰਧਰ ਤੋਂ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਹੋਈ ਨਤਮਸਤਕ

Ad Position 21
No active advertisement
ਅਜੀਤ ਡੈਸਕ 24-02-2026
ਬੀਣੇਵਾਲ, 23 ਫਰਵਰੀ (ਬੈਜ ਚੌਧਰੀ)-ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਗੁਰੂ ਘਰ ਨਤਮਸਤਕ ਹੋ ਕੇ ਹਾਜ਼ਰੀ ਭਰੀ | ਇਸ ਮੌਕੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਬਸਤੀ ਦਾਨਿਸ਼ਮੰਦਾਂ ਜਲੰਧਰ ਤੋਂ ਗੌਤਮ ਕੁਮਾਰ ਦੀ ਅਗਵਾਈ ਵਿਚ 20 ਬੱਸਾਂ ਸੰਗਤ ਦੀਆਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੀਆਂ | ਬੱਸਾਂ ਦੀ ਸੇਵਾ ਪ੍ਰਮੋਦ ਕੁਮਾਰ ਆਸਟਰੀਆ ਵਲੋਂ ਕੀਤੀ ਗਈ ਅਤੇ ਉਨ੍ਹਾਂ ਵਲੋਂ 11 ਹਜਾਰ ਰੁਪਏ ਦੀ ਭੇਟਾਂ ਤਪ ਅਸਥਾਨ ਲਈ ਦਿੱਤੀ ਗਈ | ਬਾਬਾ ਨਰੇਸ਼ ਸਿੰਘ ਤੇ ਬਾਬਾ ਸੁਖਦੇਵ ਸਿੰਘ ਵਲੋਂ ਸੰਗਤਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਵਲੋਂ ਬਸਤੀ ਦਾਨਿਸ਼ਮੰਦਾਂ ਦੇ ਸੇਵਾਦਾਰ ਪ੍ਰਮੋਦ ਕੁਮਾਰ ਆਸਟਰੀਆ, ਗੌਤਮ ਕੁਮਾਰ, ਲੱਕੀ ਨਿਖਿਲ, ਬਿੱਟੂ, ਗਣੇਸ਼ ਕੁਮਾਰ ਸਮੇਤ ਸਮੂਹ ਸੰਗਤ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਬਿੰਦਰ ਸਿੰਘ, ਸਤਪਾਲ ਸਿੰਘ, ਗੁਰਮੁੱਖ ਸਿੰਘ, ਵਿਸ਼ਾਲ ਸਿੰਘ, ਹਰਮਨ ਸਿੰਘ, ਗਗਨ ਸਿੰਘ, ਸਾਹਿਲ ਕੁਮਾਰ, ਰਵਨੀਤ ਸਿੰਘ, ਸੁਰਿੰਦਰ ਸਿੰਘ, ਸਤੀਸ਼ ਸਿੰਘ ਤੇ ਬਾਬਾ ਜਗੀਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ ਦੇ ਓਪਨ ਵਰਗ ਦੇ ਫਾਈਨਲ 'ਚ ਠੱਕਰੋਵਾਲ, ਪਿੰਡ ਪੱਧਰ 'ਚ ਰਹੱਲੀ ਤੇ ਅੰਡਰ-14 'ਚ ਗੋਂਦਪੁਰ ਰਹੇ ਜੇ... ਅਗਲੀ ਖ਼ਬਰ ਕਾਹਨਪੁਰ ਖੂਹੀ-ਕੁੱਕੜ ਮਜਾਰ ਸੜਕ 'ਤੇ ਲੁੱਕ ਪਾਉਣ ਦਾ ਕੰਮ ਸ਼ੁਰੂ
Ad Position 24