06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ ਅਤੇ ਹੋਰਨਾਂ ਨੇ ਦੱਸਿਆ ਕਿ ਬਹੁਤ ਹੀ ਲੰਬੇ ਸਮੇਂ ਤੋਂ ਉਹ ਵੱਖ-ਵੱਖ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਬਤੌਰ ਗੈੱਸਟ ਫੈਕਲਟੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ 15000 ਦੀ ਤਨਖ਼ਾਹ'ਤੇ ਆਪਣਾ ਜੀਵਨ ਬਹੁਤ ਹੀ ਮੁਸ਼ਕਲ ਨਾਲ ਬਸਰ ਕਰ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਅੱਜ ਤੱਕ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਇਸਦੇ ਨਾਲ ਹੀ 700 ਦੇ ਕਰੀਬ ਕੱਚੇ ਇੰਸਟਰਕਟਰ ਹਨ ਜੋ ਵੱਖ-ਵੱਖ ਆਈ.ਟੀ.ਆਈਜ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਉਨ੍ਹਾਂ ਨੂੰ ਅੱਖੋਂ ਪਰੋਖੇ ਕਰਕੇ ਤਕਨੀਕੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਇੰਸਟਰਕਟਰਾਂ ਦੀਆਂ ਪੋਸਟਾਂ ਕੱਢਣ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੱਚੇ ਇੰਸਟਰਕਟਰਾਂ ਨੂੰ ਪੱਕਾ ਕਰਨ ਦੀ ਬਜਾਏ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਤੋਂ ਭੱਜ ਕੇ ਨਵੀਆਂ ਇੰਸਟਰਕਟਰਾਂ ਦੀਆਂ ਪੋਸਟਾਂ ਕੱਢ ਕੇ ਇਨ੍ਹਾਂ ਨੂੰ ਘਰ ਤੋਰਨ ਦੀ ਤਿਆਰੀ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਮੌਕੇ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ , ਗੁਰਜੀਤ ਸਿੰਘ, ਸਵਰਨ ਸਿੰਘ, ਧਰਮਿੰਦਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ 1 ਵਿਅਕਤੀ ਦੀ ਮੌਤ
Ad Position 24