06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਤਲਵਾੜਾ, 23 ਫਰਵਰੀ (ਐੱਚ. ਐੱਸ. ਮਿੱਠੂ)- ਪੰਜਾਬ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਮੁਕੇਰੀਆਂ ਦੀ ਮੀਟਿੰਗ ਤਲਵਾੜਾ ਵਿਖੇ ਪ੍ਰਧਾਨ ਗਿਆਨ ਸਿੰਘ ਗੁਪਤਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਧਿਆਨ ਸਿੰਘ 'ਚੰਦਨ' ਨੇ ਪਿਛਲੇ ਕੰਮਾਂ ਦਾ ਵਿਸ਼ਲੇਸ਼ਣ ਕੀਤਾ, ਅਤੇ ਅੱਗੇ ਕਰਨ ਵਾਲੇ ਕੰਮਾਂ ਦੀ ਜਾਣਕਾਰੀ ਦਿੱਤੀ | ਪ੍ਰਧਾਨ ਗਿਆਨ ਸਿੰਘ ਗੁਪਤਾ ਨੇ ਪੈਨਸ਼ਨਰਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਲਈ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸ਼ਿਵ ਕੁਮਾਰ ਅਮਰੋਹੀ, ਯੁਗਰਾਜ ਸਿੰਘ, ਉਤੱਮ ਸਿੰਘ, ਮੇਲਾ ਸਿੰਘ, ਕਿ੍ਸ਼ਨ ਕਿਸ਼ੋਰ ਆਦਿ ਨੇ ਸਫ਼ਰੀ ਅਤੇ ਬੁਢਾਪੇ ਭੱਤੇ 'ਤੇ ਵਿਚਾਰ ਚਰਚਾ ਕੀਤੀ | ਉਨ੍ਹਾਂ ਆਨਲਾਈਨ ਸਿਸਟਮ ਦੇ ਨਾਲ ਨਾਲ ਪੈਨਸ਼ਨਰਾਂ ਨੂੰ ਬੈਂਕ 'ਚ ਜਾ ਕੇ ਆਪਣੀ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਦੇਣ ਦੀ ਮੰਗ ਕੀਤੀ | ਬੁਲਾਰਿਆਂ ਨੇ ਪੈਨਸ਼ਨਰਾਂ ਨੂੰ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਬਜਟ ਸੈਸ਼ਨ ਦੌਰਾਨ ਸਾਂਝੇ ਫ਼ਰੰਟ ਦੇ ਸੱਦੇ 'ਤੇ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ 'ਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਹਾਜ਼ਰ ਪੈਨਸ਼ਨਰਾਂ ਨੇ ਤਹਿਸੀਲ ਮੁਕੇਰੀਆਂ ਤੋਂ ਵਿਧਾਨ ਸਭਾ ਦੇ ਘਿਰਾਓ ਲਈ ਵੱਡੀ ਗਿਣਤੀ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਪੁਲਿਸ ਨੇ ਮਹਿੰਦਵਾਣੀ ਵਿਖੇ ਹੋਏ ਔਰਤ ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾਇਆ ਅਗਲੀ ਖ਼ਬਰ ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੀ ਮੀਟਿੰਗ
Ad Position 24