ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਵਿਚ ਹਾੜ੍ਹੀ ਦੌਰਾਨ ਲਗਭਗ 95 ਫ਼ੀਸਦੀ ਰਕਬੇ 'ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਤੱਕ ਕੀਤੀ ਗਈ ਸੀ, ਜੋ ਕਿ ਕਣਕ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ | ਕਣਕ, ਖ਼ਾਸ ਕਰਕੇ ਦਾਣੇ ਪੈਣ ਸਮੇਂ, ਵੱਧ ਤਾਪਮਾਨ ਲਈ ਵਧੇਰੇ ਸੰਵੇਦਨਸ਼ੀਲ ਹੈ | ਇਸ ਸਮੇਂ ਦਾਣਿਆਂ ਦੇ ਭਾਰ ਉੱਤੇ ਵੱਧ ਤਾਪਮਾਨ ਦਾ ਮਾੜਾ ਪ੍ਰਭਾਵ ਪੈਂਦਾ ਹੈ | ਜਿਸ ਦੇ ਨਤੀਜੇ ਵਜੋਂ ਕਣਕ ਦੇ ਝਾੜ ਅਤੇ ਗੁਣਵੱਤਾ ਵਿਚ ਗਿਰਾਵਟ ਆਉਂਦੀ ਹੈ | ਇਸ ਸਬੰਧੀ ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ.ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫ਼ਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ | ਸਿੰਚਾਈ ਕਰਨ ਲੱਗਿਆਂ ਹਵਾ ਦੀ ਗਤੀ ਦਾ ਧਿਆਨ ਰੱਖਿਆ ਜਾਵੇ, ਤਾਂ ਜੋ ਫ਼ਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ | ਡਾ. ਬੌਂਸ ਨੇ ਕਿਹਾ ਕਿ ਇਹ ਘੋਲ 200 ਲੀਟਰ ਦਾ ਬਣਾਇਆ ਜਾਵੇ ਅਤੇ ਛਿੜਕਾਅ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ |