ਦਸੂਹਾ, 23 ਫਰਵਰੀ (ਭੁੱਲਰ)-ਪਿੰਡ ਇਲਾਵਲ ਈਸਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡ ਨੂੰ ਇਨਾਮ ਵਜੋਂ ਮਿਲੀ ਹੈ ਜੋ ਵਿਕਾਸ ਕਰਵਾਉਣ ਲਈ ਖਰਚ ਕੀਤੀ ਜਾਵੇਗੀ | ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਦੀਪ ਰਿੰਪਾ, ਚੇਅਰਮੈਨ ਕੇਪੀ ਸੰਧੂ, ਸੰਮਤੀ ਮੈਂਬਰ ਗੁਰਦੀਪ ਸਿੰਘ ਸੋਨੂੰ, ਸੰਤੋਖ ਤੌਖੀ, ਸੋਨੂੰ ਮੁਲਤਾਨੀ, ਸਰਪੰਚ ਗੁਰਬਚਨ ਕੌਰ, ਬਾਬਾ ਦੀਪ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਸਵਰਨ ਸਿੰਘ, ਸਰਪੰਚ ਲਵਦੀਪ ਸਿੰਘ ਕੋਟਲਾ, ਸੁਲੱਖਣ ਸਿੰਘ, ਗੁਰਦੀਪ ਸਿੰਘ, ਬਲਜੀਤ ਕੌਰ, ਜਸਵੀਰ ਕੌਰ, ਨਿਰਮਲ ਸਿੰਘ ਹਾਜ਼ਰ ਸਨ | 21ਐਮਯੂਕੇ19