06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਨੇ ਸਵੱਛਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 24-02-2026
ਤਲਵਾੜਾ, 23 ਫਰਵਰੀ (ਐੱਚ. ਐੱਸ. ਮਿੱਠੂ)- ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਵਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਅੱਜ ਸਵੱਛਤਾ ਵਿਸ਼ੇ 'ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਉਦਘਾਟਨ ਡਿਪਟੀ ਚੀਫ਼ ਇੰਜੀਨੀਅਰ ਵਿਮਲ ਕੁਮਾਰ ਮੀਨਾ ਵਲੋਂ ਕੀਤਾ ਗਿਆ | ਇਸ ਮੌਕੇ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ, ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ ਅਤੇ ਸੰਜੇ ਡਢੀਚ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ | ਮੁੱਖ ਮਹਿਮਾਨ ਡਿਪਟੀ ਚੀਫ਼ ਇੰਜੀਨੀਅਰ ਵਿਮਲ ਕੁਮਾਰ ਮੀਨਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਵੱਛ ਭਾਰਤ ਅਭਿਆਨ ਦੀ ਸਫਲਤਾ ਲਈ ਪ੍ਰਸ਼ਾਸਨਿਕ ਅਤੇ ਸਮਾਜਿਕ ਪੱਧਰ 'ਤੇ ਉਪਲਬਧ ਸਰੋਤਾਂ ਦਾ ਸਭ ਤੋਂ ਵਧੀਆ ਉਪਯੋਗ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਹਰ ਵਿਅਕਤੀ ਨੂੰ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ | ਕਚਰੇ ਦਾ ਸਹੀ ਨਿਪਟਾਰਾ ਕੀਤਾ ਜਾਵੇ, ਡਸਟਬਿਨ ਦੀ ਵਰਤੋਂ ਕੀਤੀ ਜਾਵੇ ਅਤੇ ਆਪਣੀ ਸੋਚ ਵਿਚ ਬਦਲਾਅ ਲਿਆਂਦਾ ਜਾਵੇ | ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਕੋਈ ਆਪਣੀ ਕਾਲੋਨੀ ਅਤੇ ਆਸ-ਪਾਸ ਦੇ ਇਲਾਕੇ ਨੂੰ ਸਾਫ਼ ਰੱਖਣ ਵਿਚ ਸਹਿਯੋਗ ਦੇਵੇ | ਸੈਮੀਨਾਰ ਦੌਰਾਨ ਇੰਜੀਨੀਅਰ ਧੀਰਜ ਕੁਮਾਰ ਨੇ ਸਵੱਛਤਾ ਅਭਿਆਨ ਦੇ ਇਤਿਹਾਸ, ਉਦੇਸ਼ ਅਤੇ ਮਹੱਤਵ ਬਾਰੇ ਚਰਚਾ ਕੀਤੀ | ਇੰਜੀਨੀਅਰ ਗੁਲਸ਼ਨ ਕੁਮਾਰ ਨੇ ਘਰੇਲੂ ਸਵੱਛਤਾ, ਸਿੱਖਿਆ ਸੰਸਥਾਵਾਂ ਵਿਚ ਸਫ਼ਾਈ, ਸਮੁਦਾਇਕ ਸਵੱਛਤਾ ਅਤੇ ਕਚਰਾ ਪ੍ਰਬੰਧਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ |
ਇੰਜੀਨੀਅਰ ਜੇ.ਐਸ. ਗਿੱਲ ਨੇ ਸਵੱਛਤਾ ਅਭਿਆਨ ਅੱਗੇ ਆ ਰਹੀਆਂ ਚੁਨੌਤੀਆਂ ਬਾਰੇ ਜਾਣਕਾਰੀ ਦਿੱਤੀ, ਜਦਕਿ ਇੰਜੀਨੀਅਰ ਧਰਮਿੰਦਰ ਸਿੰਘ ਨੇ ਸਵੱਛਤਾ ਸਬੰਧੀ ਧਾਰਮਿਕ ਸੰਦੇਸ਼ਾਂ ਦੀ ਵਿਆਖਿਆ ਕਰਦਿਆਂ ਕਿਹਾ ਕਿ ਹਰ ਧਰਮ ਸਫ਼ਾਈ ਅਤੇ ਪਵਿੱਤਰਤਾ ਦਾ ਉਪਦੇਸ਼ ਦਿੰਦਾ ਹੈ | ਸ਼ਿਵ ਕੁਮਾਰ ਨੇ ਸਮੂਹਿਕ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਮੰਡਲ ਅਧਿਕਾਰੀ ਗੋਪਾਲ ਸਿੰਘ, ਹਰਪ੍ਰੀਤ ਸਿੰਘ, ਸ਼ਿਵਮ ਗਰਗ, ਜੂਨੀਅਰ ਇੰਜੀਨੀਅਰ ਉਮਰਾਓ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦਾ ਬੀ.ਬੀ.ਏ. 5ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਾਬਕਾ ਸੈਨਿਕ ਸੰਗਠਨ ਕੰਢੀ ਖੇਤਰ ਨੇ 80 ਸਾਲ ਤੋਂ ਉੱਪਰ ਸੈਨਕਾਂ ਨੂੰ ਸਨਮਾਨਿਤ ਕੀਤਾ
Ad Position 24