06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਡੀ.ਏ.ਵੀ. ਕਾਲਜ ਦਾ ਬੀ.ਬੀ.ਏ. 5ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 24-02-2026
ਹੁਸ਼ਿਆਰਪੁਰ, 23 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ-2025 'ਚ ਕਰਵਾਏ ਗਏ ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ 5ਵੇਂ ਸਮੈਸਟਰ ਦੇ ਐਲਾਨੇ ਨਤੀਜੇ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਨਤੀਜੇ 'ਚ ਭੂਮਿਕਾ ਸ਼ਰਮਾ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ, ਜਦਕਿ ਰੇਣੂਕਾ ਨੇ 78.3 ਫ਼ੀਸਦੀ ਅਤੇ ਦੀਕਸ਼ਾ ਸ਼ਰਮਾ ਨੇ 76.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਨਤੀਜੇ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਤੇ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾੱਮਰਸ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜਲੋਟਾ ਤੋਂ ਪੈਦਲ ਸੰਗ ਲਈ ਜਥਾ 1 ਮਾਰਚ ਨੂੰ ਹੋਵੇਗਾ ਰਵਾਨਾ ਅਗਲੀ ਖ਼ਬਰ ਭਾਖੜਾ ਬਿਆਸ ਪ੍ਰਬੰਧ ਬੋਰਡ ਤਲਵਾੜਾ ਨੇ ਸਵੱਛਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ
Ad Position 24