ਹੁਸ਼ਿਆਰਪੁਰ, 24 ਫ਼ਰਵਰੀ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਇੰਚਾਰਜ ਚੌਧਰੀ ਗੁਰਨਾਮ ਸਿੰਘ, ਜਨਰਲ਼ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ, ਸਕੱਤਰ ਮਨਿੰਦਰ ਸ਼ੇਰਪੁਰੀ ਅਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ ਨੇ ਮਿ੍ਤਕ ਅਜੈ ਕੁਮਾਰ ਦੇ ਕਤਲ ਦੇ ਮਾਮਲੇ 'ਚ ਨਾਮਜ਼ਦ ਰਹਿੰਦੇ ਦੋਸ਼ੀ ਨੂੰ ਗਿ੍ਫ਼ਤਾਰ ਨਾ ਕਰਨ ਦੀ ਆਲੋਚਨਾ ਕਰਦਿਆਂ ਪੀੜਤ ਪਰਿਵਾਰ ਨੂੰ ਇੰਨਸਾਫ ਦਵਾਉਣ ਲਈ ਐਸ.ਐਸ.ਪੀ ਦਫ਼ਤਰ ਹੁਸ਼ਿਆਰਪੁਰ ਪਹੁੰਚ ਕੀਤੀ | ਬਸਪਾ ਆਗੂਆਂ ਨੇ ਦੋਸ਼ ਲਗਾਇਆ ਕਿ ਅਜੈ ਕੁਮਾਰ ਦਾ ਕਤਲ ਹੋਏ ਨੂੰ ਕਰੀਬ ਦੋ ਮਹੀਨੇ ਤੋਂ ਉੱਪਰ ਸਮਾਂ ਹੋ ਚੁੱਕਿਆ ਹੈ ਪਰ ਅੱਜ ਤੱਕ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਥਾਣਾ ਮਾਡਲ ਟਾਊਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸੰਬੰਧਿਤ ਦੋਸ਼ੀ ਅੱਜ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਉਨ੍ਹਾਂ ਨੇ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਕਤਲ ਕੇਸ ਵਿੱਚ ਨਾਮਜ਼ਦ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਤੋਂ ਜਲਦੀ ਗਿ੍ਫ਼ਤਾਰ ਕੀਤਾ ਜਾਵੇ | ਬਸਪਾ ਵਲੋਂ ਕਾਤਲਾਂ ਦੀ ਗਿ੍ਫ਼ਤਾਰੀ ਲਈ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਗੂਆਂ ਨੇ ਕਿਹਾ ਜੇਕਰ ਕਤਲ ਵਿੱਚ ਨਾਮਜ਼ਦ ਬਾਕੀ ਰਹਿੰਦੇ ਦੋਸ਼ੀ ਜਲਦੀ ਗਿ੍ਫ਼ਤਾਰ ਨਾ ਕੀਤੇ ਗਏ ਤਾਂ ਸੰਘਰਸ਼ ਉਲੀਕਿਆ ਜਾਵੇਗਾ |