08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੂਬਾ ਵਾਸੀ 2027 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ-ਸੀਕਰੀ, ਤਲਵਾੜ

Ad Position 21
No active advertisement
ਅਜੀਤ ਡੈਸਕ 25-02-2026

ਹੁਸ਼ਿਆਰਪੁਰ, 24 ਫਰਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਬਾਗਪੁਰ ਭੁਪਿੰਦਰ ਸਿੰਘ ਮਹਿੰਦੀਪੁਰ ਦਾ ਸਨਮਾਨ ਕਰਨ ਹਿੱਤ ਵਰਕਰਾਂ ਦੀ ਇਕੱਤਰਤਾ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਸੁੱਖਾ ਦੇ ਗ੍ਰਹਿ ਪਿੰਡ ਸਤੌਰ ਵਿਖੇ ਹੋਈ | ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਤੇ ਕੌਮੀ ਮੀਤ ਪ੍ਰਧਾਨ ਅਕਾਲੀ ਦਲ ਸੰਜੀਵ ਤਲਵਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਦਾ ਸਨਮਾਨ ਕਰਦਿਆਂ ਕਿਹਾ ਕਿ ਭੁਪਿੰਦਰ ਸਿੰਘ ਮਹਿੰਦੀਪੁਰ ਪਾਰਟੀ ਦੇ ਮਿਹਨਤੀ ਵਰਕਰ ਹਨ, ਜਿਨ੍ਹਾਂ ਦੇ ਮੁੜ ਸਰਕਲ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਸੂਬਾ ਵਾਸੀ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ | ਇਸ ਮੌਕੇ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਤਰਲੋਚਨ ਸਿੰਘ ਨੇ ਨਿਭਾਈ | ਇਸ ਮੌਕੇ ਨੰਬਰਦਾਰ ਤੀਰਥ ਸਿੰਘ ਸਤੌਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਰਜਵੰਤ ਸਿੰਘ ਜੇ.ਈ., ਜੋਗਾ ਸਿੰਘ, ਤਰਲੋਚਨ ਸਿੰਘ, ਧਰਮਵੀਰ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ ਬਿੰਦਰ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੁਖ ਸਿੰਘ, ਅਮਰਜੀਤ ਸਿੰਘ, ਡਾ: ਜਸਵੀਰ ਸਿੰਘ, ਗੁਰਦਿਆਲ ਸਿੰਘ, ਸ਼ੀਲਾ ਦੇਵੀ, ਅਮਨਦੀਪ ਕੌਰ, ਅੰਜੂ, ਤਜਵਿੰਦਰ ਕੌਰ, ਜਸਵਿੰਦਰ ਕੌਰ, ਮਨੋਹਰ ਸਿੰਘ, ਜਸਕਰਨ ਸਿੰਘ, ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਨਲਸਾ ਸਕੀਮ ਦੇ ਵਿਰੋਧ 'ਚ ਮੁਕੰਮਲ ਹੜਤਾਲ ਅਗਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
Ad Position 24