08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਰਕਾਰੀ ਸਕੂਲ 'ਚ ਟ੍ਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 25-02-2026
ਕੋਟਫ਼ਤੂਹੀ, 24 ਫਰਵਰੀ (ਅਟਵਾਲ)-ਮਨੋਹਰ ਚੰਦ ਟੈ੍ਰਫਿਕ ਐਜੂਕੇਸ਼ਨ ਸੈੱਲ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਰਾ ਡੀਂਗਰੀਆਂ ਵਿਖੇ ਪਿ੍ੰਸੀਪਲ ਜਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆ ਨਾਲ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ ਜਿਸ 'ਚ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਆਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਟ੍ਰੈਫਿਕ ਦੇ ਨਵੇਂ ਕਾਨੂੰਨ ਅਨੁਸਾਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਗੇਅਰ ਵਾਲਾ ਵਾਹਨ ਨਾ ਚਲਾਉਣ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ-ਨਾਲ ਮਾਤਾ/ਪਿਤਾ ਜਾਂ ਵਾਹਨ ਦੇ ਮਾਲਕ ਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਅਤੇ ਨਾਲ ਤਿੰਨ ਸਾਲ ਦੀ ਸਜ਼ਾ ਮਿਲੇਗੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਲੈਕਚਰਾਰ ਮੁਲਖ ਰਾਜ, ਕੁਲਦੀਪ ਸਿੰਘ ਸ਼ਲਿੰਦਰ ਸਿੰਘ, ਸ਼ਸ਼ੀ ਬਾਲਾ, ਕਮਲਦੀਪ ਕੌਰ, ਹਰਵਿੰਦਰ ਚੋਪੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੱਕੜੀ (ਦਾਤਾਰਪੁਰ) ਵਿਖੇ ਅੱਖਾਂ ਦੇ ਕੈਂਪ 'ਚ 225 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ 'ਚ ਵੀ.ਡੀ.ਸੀਜ਼ ਦੀ ਅਹਿਮ ਭੂਮਿਕਾ-ਰਾਜਪਾਲ ਕਟਾਰ...
Ad Position 24