ਮੁਕੇਰੀਆਂ, 24 ਫਰਵਰੀ (ਰਾਮਗੜ੍ਹੀਆ) -ਮੁਕੇਰੀਆਂ ਸ਼ਹਿਰ ਅੰਦਰੋਂ ਗੁਜ਼ਰਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਚੱਲਣ ਵਾਲੇ ਵਾਹਨਾਂ ਦੀ ਸਪੀਡ ਬਹੁਤ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਹਨ | ਹਾਦਸਿਆਂ ਵਿਚ ਕਮੀ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਟ੍ਰੈਫ਼ਿਕ ਵਿਭਾਗ ਨੂੰ ਮੁਕੇਰੀਆਂ ਸ਼ਹਿਰ 'ਚੋਂ ਗੁਜ਼ਰਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਾਹਨਾਂ ਦੀ ਸਪੀਡ ਨਿਸ਼ਚਿਤ ਕੀਤੀ ਜਾਣੀ ਚਾਹੀਦੀ ਹੈ | ਇਹ ਪ੍ਰਗਟਾਵਾ ਸਮਾਜ ਸੇਵਕ ਕਮਲ ਰੱਤੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਪਾਸੋਂ ਮੰਗ ਕੀਤੀ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਮੁਕੇਰੀਆਂ ਸ਼ਹਿਰ ਵਿਚੋਂ ਗੁਜ਼ਰਦੇ ਸਮੇਂ ਵਾਹਨਾਂ ਦੀ ਸਪੀਡ ਘੱਟੋ-ਘੱਟ 30 ਕਿੱਲੋਮੀਟਰ ਪ੍ਰਤੀ ਘੰਟਾ ਨਿਸ਼ਚਿਤ ਕੀਤੀ ਜਾਵੇ ਤਾਂ ਜੋ ਹੋਲੀ ਸਪੀਡ ਵਿਚ ਵਾਹਨਾਂ ਦੇ ਚੱਲਣ ਨਾਲ ਹਾਦਸੇ ਹੋਣ ਤੋਂ ਬਚਾਅ ਹੋ ਸਕੇਗਾ |